
ਘੱਗਾ ਮੰਡੀ ਚ ਕਣਕ ਸਰਕਾਰੀ ਖ਼ਰੀਦ ਦੀ ਸ਼ੁਰੂਆਤ
ਪਾਤੜਾਂ 13 ਅਪ੍ਰੈਲ (ਰਮਨ ਜੋਸ਼ੀ/ ਬਲਬੀਰ ਸੁਤਰਾਣਾ):
ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਵਾਢੀ ਦਾ ਕੰਮ ਇਲਾਕੇ ਵਿੱਚ ਇਨ੍ਹੀਂ ਦਿਨੀਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ । ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲ ਕੇ ਤਿਆਰ ਕੀਤੀ ਗਈ ਕਣਕ ਦੀ ਫਸਲ ਵੱਢਣ ਉਪਰੰਤ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਅਨਾਜ ਮੰਡੀ ਘੱਗਾ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ। ਕਣਕ ਦੀ ਖ਼ਰੀਦ ਦਾ ਕੰਮ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਨਾਹਰ ਸਿੰਘ ਆਦਿ ਨੇ ਕਰਵਾਇਆ।
ਅਨਾਜ ਮੰਡੀ ਘੱਗਾ ਵਿੱਚ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਕਰਨ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ ਨੇ ਕਿਹਾ ਹੈ ਕਿ ਖੇਤੀ ਅੰਦੋਲਨ ਦੇ ਚਲਦਿਆਂ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਜਾ ਰਹੀ ਹੈ ਜਦੋਂਕਿ ਪੰਜਾਬ ਸਰਕਾਰ ਵੱਲੋਂ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਕੇ ਕਣਕ ਖਰੀਦ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਮੰਡੀਆਂ ਵਿੱਚੋਂ
ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਚੁੱਕਣ ਲਈ ਵਚਨਬੱਧ ਹੈ ।
ਇਸ ਦੌਰਾਨ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਨਾਹਰ ਸਿੰਘ ਅਤੇ ਉਪ ਪ੍ਰਧਾਨ ਜਤਿੰਦਰਪਾਲ ਬਿਟੂ ਮੈਣੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਅਤੇ ਸੂਬੇ ਵਿਚ ਵੱਧਦੇ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ, ਤਰਸੇਮ ਸ਼ਰਮਾ, ਹੇਮਰਾਜ ਸਿੰਗਲਾ, ਮਨਦੀਪ ਜੋਸ਼ੀ, ਸ਼ੇਖਰ ਚੰਦ,ਪ੍ਰੇਮ ਸ਼ਰਮਾਂ, ਅਜੇ ਜੈਨ, ਗਰਧਾਰੀ, ਪ੍ਰਵੀਨ ਗਰਗ, ਰਘਵੀਰ ਚੰਦ,ਨਵੀਨ ਕੁਮਾਰ ਆਦਿ ਹਾਜਰ ਸਨ
Please Share This News By Pressing Whatsapp Button