ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਕਾਊਂਸਲਿੰਗ ਦੀ ਸ਼ੁਰੂਆਤ- ਜ਼ਿਲਾ ਰੋਜ਼ਗਾਰ ਅਫ਼ਸਰ
ਸੰਗਰੂਰ 20 ਅਪ੍ਰੈਲ:
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਮੇਲਿਆਂ ਰਾਹੀਂ ਨੌਕਰੀਆਂ ਦਿਵਾਈਆਂ ਜਾ ਰਹੀਆਂ ਹਨ ਉੱਥੇ ਹੀ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ Foreign Study ਅਤੇ Placement Cell ਖੋਲਿਆ ਗਿਆ ਹੈ। ਇਹ ਜਾਣਕਾਰੀ ਜ਼ਿਲਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਉਨਾਂ ਦੱਸਿਆ ਕਿ Foreign Study ਅਤੇ Placement Cell ਵਿੱਚ ਪ੍ਰਾਰਥੀਆਂ ਨੂੰ ਵਿਦੇਸ਼ ਵਿੱਚ ਪੜਾਈ ਕਰਨ ਅਤੇ ਵਿਦੇਸ਼ਾਂ ਵਿੱਚ ਨੌਕਰੀਆਂ ਲੈਣ ਲਈ ਕਾਊਂਸਲਿੰਗ ਦੀ ਸੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਦੇ ਤਹਿਤ ਚਾਹਵਾਨ ਪ੍ਰਾਰਥੀਆਂ ਨੂੰ Google Link ਤੇ ਰਜਿਸਟਰ ਕੀਤਾ ਜਾਂਦਾ ਹੈ ਅਤੇ ਸ਼ੁਰੂਆਤੀ ਸਕਰੀਨਿੰਗ ਉਪਰੰਤ ਉਨਾਂ ਨੂੰ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ, ਮੋਹਾਲੀ ਵਿਖੇ ਬੁਲਾ ਕੇ ਮਾਰਗ ਦਰਸ਼ਨ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਪਹਿਲੇ ਦੌਰ ਵਿੱਚ ਸੰਗਰੂਰ ਜ਼ਿਲੇ ਦੇ ਲਗਭਗ 25 ਚਾਹਵਾਨ ਪ੍ਰਾਰਥੀਆਂ ਦਾ ਮਾਰਗ ਦਰਸ਼ਨ ਕੀਤਾ ਗਿਆ ਹੈ। ਸੰਗਰੂਰ ਜ਼ਿਲੇ ਦੇ ਪ੍ਰਾਰਥੀਆਂ ਨੇ ਉਕਤ ਗਾਇਡੈਂਸ ਨੂੰ ਬਹੁਤ ਲਾਹੇਵੰਦ ਦੱਸਿਆ ਹੈ। ਉਨਾ ਦੱਸਿਆ ਕਿ ਪ੍ਰਾਰਥੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਾਊਂਸਲਿੰਗ ਦਾ ਦੂਜਾ ਦੌਰ ਸ਼ੁਰੂ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਜੋ ਪ੍ਰਾਰਥੀ ਵਿਦੇਸ਼ ਵਿੱਚ ਪੜਾਈ ਕਰਨ ਲਈ ਗਾਈਡਲਾਈਨ ਚਾਹੰੁਦੇ ਹਨ ਤਾਂ ਉਹ ਇਸ ਲਿੰਕ “https://tinyurl.com/SangFS” ਉੱਪਰ ਰਜਿਸਟਰ ਹੋ ਸਕਦੇ ਹਨ। ਉਨਾਂ ਕਿਹਾ ਕਿ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਜਾ ਕੇ ਨੌਕਰੀ ਕਰਨ ਲਈ ਗਾਈਡਲਾਈਨ ਚਾਹੁੰਦੇ ਹਨ ਤਾਂ ਉਹ ਇਸ ਲਿੰਕ ਉੱਪਰ ਰਜਿਸਟਰ ਹੋ ਸਕਦੇ ਹਨ। ਸਰਕਾਰ ਵੱਲੋਂ ਦਿੱਤੀ ਜਾ ਰਹੀ ਕਾਊਂਸਲਿੰਗ ਦੇ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਲਈ ਉਕਤ ਿਕ ’ਤੇ ਰਜਿਸਟਰ ਹੋਣਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਲੋੜਵੰਦ ਵਿਦਿਆਰਥੀ/ਨੌਜਵਾਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ, ਸੰਗਰੂਰ ਵਿਖੇ ਜਾਂ ਹੈਲਪਲਾਈਨ ਨੰ: 98779-18167 ਤੇ ਵੀ ਸੰਪਰਕ ਕਰ ਸਕਦੇ ਹਨ
Please Share This News By Pressing Whatsapp Button