*ਆੜਤੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕਣਦ ਦੀ ਖਰੀਦ ਨੂੰ ਲੈਕੇ ਸਮੀਖਿਆ ਮੀਟਿੰਗ
ਸੰਗਰੂਰ, 21 ਅਪ੍ਰੈਲ:
ਹਲਕਾ ਸੰਗਰੂਰ ਦੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਫਸਲ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ। ਖਰੀਦ ਨੂੰ ਲੈ ਕੇ ਜਿੱਥੇ ਕਿਧਰੇ ਕੋਈ ਥੋੜੀ ਬਹੁਤ ਸਮੱਸਿਆ ਪੇਸ਼ ਆਈ ਹੈ, ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਤੁਰੰਤ ਹਲ ਕਰਨ ਨੂੰ ਤਵੱਜੋ ਦਿੱਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਸ੍ਰੀ ਅਨਿਲ ਕੁਮਾਰ ਘੀਚਾ ਨੇ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਆੜਤੀਆਂ ਨਾਲ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਿਸ਼ੇਸ ਤੌਰ ਤੇ ਐਸ.ਡੀ.ਐਮ. ਸੰਗਰੂਰ ਸ੍ਰੀ ਟੀ.ਬੈਨਿਥ ਵੀ ਹਾਜ਼ਰ ਸਨ।
ਸ੍ਰੀ ਅਨਿਲ ਕੁਮਾਰ ਘੀਚਾ ਸਮੂਹ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਹਲਕਾ ਸੰਗਰੂਰ ’ਚ ਬਾਰਦਾਨੇ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਆੜਤੀਆ ਅਤੇ ਜਿੰਮੀਦਾਰਾਂ ਦੇ ਆਪਸੀ ਸਹਿਯੋਗ ਨਾਲ 80 ਫੀਸਦੀ ਤੋਂ ਵਧੇਰੇ ਕਣਕ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਪੂਰਾ ਭਾਅ ਮਿਲ ਰਿਹਾ ਹੈ ਅਤੇ ਮੰਡੀਆਂ ਵਿੱਚ ਰਾਜ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਤੋਂ ਕਿਸਾਨ ਪੂਰੀ ਤਰਾਂ ਖੁਸ਼ ਹਨ।
ਉਨਾਂ ਕਿਹਾ ਕਿ ਕਿਸਾਨਾਂ ਦੇ ਆੜਤੀਆਂ ਦੇ ਰਿਸ਼ਤੇ ਨੂੰ ਮਜ਼ਬੂਤ ਬਣਾਉਣ ਲਈ ਰਾਜ ਸਰਕਾਰ ਵੱਲੋਂ ਸਿੱਧੀ ਅਦਾਇਗੀ ਲਈ ਲਿਆ ਫੈਸਲਾ ਜਿੰਮੀਦਾਰਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। ਉਨਾਂ ਕਿਹਾ ਕਿ ਮੰਡੀਆਂ ਅੰਦਰ ਬਾਰਦਾਨੇ ਦੀ ਆਈ ਖੜੋਤ ਨੂੰ ਹਲ ਕਰ ਲਿਆ ਗਿਆ ਹੈ ਅਤੇ ਹੁਣ ਬਾਰਦਾਨੇ ਦੀ ਕੋਈ ਕਮੀ ਨਹੀ ਹੈ। ਉਨਾਂ ਸਮੂਹ ਅਧਿਕਾਰੀਆਂ ਨੂੰ ਕਣਕ ਦੇ ਸੀਜ਼ਨ ਨੂੰ ਮੁਕੰਮਲ ਹੋਣ ਤੱਕ ਆਪਸੀ ਮਿਲਵਰਤਣ ਨਾਲ ਡਿਊਟੀ ਕਰਨ ਦੀ ਅਪੀਲ ਕੀਤੀ, ਤਾਂ ਜੋ ਖਰੀਦ ਕਾਰਜ਼ਾਂ ਨੂੰ ਵਧੀਆਂ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।
Please Share This News By Pressing Whatsapp Button