ਮਿਸ਼ਨ ਫਤਹਿ ਤਹਿਤ ਵਧੀਕ ਡਿਪਟੀ ਕਮਿਸ਼ਨਰ ਸਮੇਤ ਹੋਰਨਾਂ ਨੇ ਕੋਵਿਡ-19 ਦੀ ਜਾਂਚ ਲਈ ਸੈਂਪਲਿੰਗ ਕਰਵਾਈ
ਸੰਗਰੂਰ, 22 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਦਰੇਸ਼ਾ ’ਤੇ ਮਿਸ਼ਨ ਫਤਿਹ ਮੁਹਿੰਮ ਤਹਿਤ ਕੋਵਿਡ-19 ਦੀ ਸੈਂਪਲਿੰਗ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਸੰਗਰੂਰ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨਮੋਲ ਸਿੰਘ ਧਾਲੀਵਾਲ ਸਮੇਤ ਡੀ.ਸੀ. ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਖੁਦ ਅਤੇ ਦੂਜਿਆ ਨੂੰ ਸੁਰੱਖਿਅਤ ਰੱਖਣ ਲਈ ਕੋਵਿਡ ਜਾਂਚ ਲਈ ਸੈਂਪਲ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਰੋਨਾ ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਰੋਕਣ ਲਈ ਹਰੇਕ ਜ਼ਿਲ੍ਹਾ ਵਾਸੀ ਨੂੰ ਮੁੱਢਲੀ ਜਾਂਚ ਵੱਜੋਂ ਸੈਂਪਲਿੰਗ ਜਰਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਰੋਜ਼ਾਨਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ/ਪੇਂਡੂ ਖੇਤਰਾਂ ’ਚ ਕੋਵਿਡ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਜਿਸਨੂੰ ਆਪਣੀ ਨਿੱਜੀ ਜਿੰਮੇਵਾਰੀ ਸਮਝਦਿਆਂ ਹਰੇਕ ਵਿਅਕਤੀ ਨੂੰ ਖਾਂਸੀ, ਜੁਖਾਮ, ਬੁਖਾਰ, ਗਲਾ ਦਰਦ ਆਦਿ ਲੱਛਣ ਹੋਣ ’ਤੇ ਤੁਰੰਤ ਸੈਂਪਲਿੰਗ ਕਰਵਾਉਣ ਦੀ ਲੋੜ ਹੈ।
ਸ੍ਰੀ ਧਾਲੀਵਾਲ ਨੇ ਕਿਹਾ ਕਿ ਕੋਵਿਡ ਪਾਜ਼ਟਿਵ ਮਰੀਜ਼ ਦੇ ਸੰਪਰਕ ’ਚ ਆਏ ਹਰੇਕ ਵਿਅਕਤੀ ਨੂੰ ਕੋਵਿਡ ਜਾਂਚ ਲਾਜ਼ਮੀ ਕਰਵਾਉਣੀ ਚਾਹੀਦੀ ਤਾਂ ਜੋ ਕੋਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਵਿਡ ਟੀਕਾ ਲਗਵਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜ਼ਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਨੂੰ ਆਪਣੀ ਜੀਵਨ ਸ਼ੈਲੀ ਦਾ ਮਹੱਤਵਪੂਰਨ ਅੰਗ ਬਣਾ ਲਿਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਮੌਕੇ ਮਾਸਕ ਪਹਿਨਣਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਤੇ ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ।
Please Share This News By Pressing Whatsapp Button