ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ 900 ਕਰੋੜ ਰੁਪਏ ਦੀ ਹੋਈ ਕਣਕ ਦੀ ਅਦਾਇਗੀ
ਪਟਿਆਲਾ, 24 ਅਪ੍ਰੈਲ:(ਬਲਵਿੰਦਰ ਪਾਲ )
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੀ ਹੁਣ ਤੱਕ 900.37 ਕਰੋੜ ਰਪੁਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਈ 7 ਲੱਖ 62 ਹਜ਼ਾਰ 490 ਮੀਟਰਿਕ ਟਨ ਕਣਕ ਵਿਚੋਂ 7 ਲੱਖ 50 ਹਜ਼ਾਰ 417 ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਭਰਵੀਂ ਆਮਦ ਹੋ ਰਹੀ ਹੈ ਅਤੇ ਅੱਜ ਮੰਡੀਆਂ ‘ਚ 50476 ਮੀਟਰਿਕ ਟਨ ਕਣਕ ਪੁੱਜ ਅਤੇ 51311 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੀ ਕਣਕ ਵਿਚੋਂ ਪਨਗਰੇਨ ਨੇ ਕੁਲ 199105 ਮੀਟਰਿਕ ਟਨ, ਮਾਰਕਫੈਡ ਨੇ ਕੁਲ 188490 ਮੀਟਰਿਕ ਟਨ, ਪਨਸਪ ਨੇ 187875 ਮੀਟਰਿਕ ਟਨ, ਵੇਅਰ ਹਾਊਸ ਨੇ 122565 ਮੀਟਰਿਕ ਟਨ, ਐਫ.ਸੀ.ਆਈ ਨੇ ਕੁਲ 52282 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 100 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ‘ਚ ਸੰਭਾਵਤ ਆਮਦ ਦੀ 91 ਫ਼ੀਸਦੀ ਕਣਕ ਪੁੱਜ ਚੁੱਕੀ ਹੈ ਅਤੇ ਮੰਡੀਆਂ ‘ਚ ਆਈ ਕਣਕ ਵਿਚੋਂ 98 ਫ਼ੀਸਦੀ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।
Please Share This News By Pressing Whatsapp Button