479 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ, 27 ਅਪ੍ਰੈਲ (ਬਲਵਿੰਦਰ ਪਾਲ ) ਜਿਲੇ ਵਿੱਚ 479 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4460 ਦੇ ਕਰੀਬ ਰਿਪੋਰਟਾਂ ਵਿਚੋਂ 479 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 31412 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 201 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 27319 ਹੋ ਗਈ ਹੈ । ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3349 ਹੈ। ਜਿਲੇ੍ਹ ਵਿੱਚ 09 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 749 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 479 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 313, ਨਾਭਾ ਤੋਂ 28, ਰਾਜਪੁਰਾ ਤੋਂ 25, ਸਮਾਣਾ ਤੋਂ 22, ਬਲਾਕ ਭਾਦਸੋ ਤੋਂ 23, ਬਲਾਕ ਕੌਲੀ ਤੋਂ 22, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾ ਤੋਂ 15, ਬਲਾਕ ਹਰਪਾਲਪੁਰ ਤੋਂ 12, ਬਲਾਕ ਦੁਧਣਸਾਧਾਂ ਤੋਂ 17 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 35 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 444 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
Please Share This News By Pressing Whatsapp Button