♦इस खबर को आगे शेयर जरूर करें ♦

ਰੋਨਾ ਦੇ ਮੱਦੇਨਜ਼ਰ ਐਸ.ਐਸ.ਪੀ. ਪਟਿਆਲਾ ਨੇ ਖੁੱਦ ਸੰਭਾਲੀ ਸ਼ਾਹੀ ਸ਼ਹਿਰ ਦੀ ਕਮਾਨ

ਪਟਿਆਲਾ, 28 ਅਪ੍ਰੈਲ (ਗਗਨਦੀਪ ਸਿੰਘ ਦੀਪ) : ਪੂਰੇ ਦੇਸ਼ ‘ਚ ਇਕ ਵਾਰ ਫਿਰ ਤੋਂ ਕਰੋਨਾ ਨੇ ਕਹਿਰ ਮਚਾ ਦਿੱਤਾ ਹੈ, ਜਿਸ ਨੂੰ ਦੇਖਦਿਆਂ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਕਰੋਨਾ ਮਹਾਂਮਾਰੀ ‘ਤੇ ਠੱਲ ਪਾਉਣ ਲਈ ਅਹਿਮ ਫੈਸਲੇ ਲਏ ਰਹੇ ਹਨ। ਇਸੇ ਮਹਾਂਮਾਰੀ ਨੂੰ ਦੇਖਦਿਆਂ ਲੋਕਾਂ ਨੂੰ ਜਾਨਾਂ ਨੂੰ ਬਚਾਉਣ ਲਈ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਕਿ ਰਾਤ ਦਾ ਕਰਫਿਊ ਅਤੇ ਵੀਕਐਂਡ ਕਰਫਿਊ ਲਗਾਇਆ ਗਿਆ ਹੈ, ਉਸਦੀ ਕਮਾਂਡ ਪਟਿਆਲਾ ਦੇ ਐਸ.ਐਸ.ਪੀ. ਸ਼੍ਰੀ ਵਿਰਕਮਜੀਤ ਦੁੱਗਲ ਵੱਲੋਂ ਖੁੱਦ ਸੰਭਾਲ ਲਈ ਗਈ ਹੈ। ਉਨ੍ਹਾਂ ਵੱਲੋਂ ਸ਼ਾਹੀ ਸ਼ਹਿਰ ਵਿੱਚ ਰਾਤ ਸਮੇਂ ਲੱਗੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਸ਼੍ਰੀ ਦੁੱਗਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਿਆਲਵੀਆਂ ਵੱਲੋਂ ਨਾਇਟ ਕਰਫਿਊ ਅਤੇ ਵੀਕਐਂਡ ਲਾਕਡਾਊਨ ਦਾ ਪੂਰਾ ਸਮਥਰਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਲਈ ਲੋਕ ਆਪੋ ਆਪਣੇ ਘਰਾਂ ਵਿੱਚ ਰਹਿ ਕੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਤਾਂ ਜੋ ਇਸ ਫੈਲ ਰਹੀ ਬਿਮਾਰੀ ਨੂੰ ਜੜ ਤੋਂ ਹੀ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਸ ਪੂਰੀ ਤਰ੍ਹਾਂ ਮੁਸ਼ਤੈਦ ਹੈ ਜੋ ਵੀ ਵਿਅਕਤੀ ਇਸ ਕਰਫਿਊ ਦੀ ਉਲੰਘਣਾ ਕਰਦਾ ਹੈ, ਉਸਦੇ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਹੁਣ ਉਨ੍ਹਾਂ ਖੁੱਦ ਵੱਲੋਂ ਕਮਾਨ ਸੰਭਾਲੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਬਿਨ੍ਹਾਂ ਕੰਮ ਕਾਜ ਤੋਂ ਘਰੋਂ ਬਾਹਰ ਨਾ ਨਿਕਲੇ ਅਤੇ ਲੋਕਾਂ ਨੂੰ ਘਰਾਂ ‘ਚ ਰੱਖ ਕੇ ਉਨ੍ਹਾਂ ਨੂੰ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129