ਕੋਰੋਨਾਵਾਇਰਸ ਦੇ ਲੱਛਣਾਂ ਸਬੰਧੀ ਧੂਰੀ ਸਿਵਲ ਹਸਪਤਾਲ ਵਿਖੇ ਕੀਤਾ ਲੋਕਾਂ ਨੂੰ ਜਾਗਰੂਕ
ਧੂਰੀ/ਸੰਗਰੂਰ, 6 ਮਈ:
ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਨਿਰਦੇਸ਼ਾਂ ਅਤੇ ਜ਼ਿਲਾ ਸਿਹਤ ਅਫ਼ਸਰ ਡਾ. ਐਸ.ਜੇ.ਸਿੰਘ ਦੇ ਹੁਕਮਾਂ ਅਨੁਸਾਰ ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਸਿੰਘ ਵਿਰਕ ਅਤੇ ਬੀ.ਸੀ.ਸੀ. ਬਰਜਿੰਦਰ ਸਿੰਘ ਬਰਾੜ ਨੇ ਸਿਵਲ ਹਸਪਤਾਲ ਧੂਰੀ ਵਿਖੇ ਕੋਰੋਨਾਵਾਇਰਸ ਦੇ ਲੱਛਣਾਂ ਸਬੰਧੀ ਹਸਪਤਾਲ ਪਹੁੰਚੇ ਮਰੀਜ਼ਾਂ ਤੇ ਉਨਾਂ ਦੇ ਨਾਲ ਆਏ ਹੋਰਨਾਂ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਦੇ ਨਾਲ ਹੀ ਲੱਡਾ ਟੋਲ ਪਲਾਜ਼ਾ ਵਿਖੇ ਧਰਨੇ ’ਤੇ ਬੈਠੇ ਕਿਸਾਨ ਆਗੂਆਂ ਨੂੰ ਕੋਰੋਨਾ ਦੇ ਵਧ ਰਹੇ ਪ੍ਰਕੋਪ ਅਤੇ ਇਸ ਦੇ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ,ਮੰਹੂ ਤੇ ਮਾਸਕ ਪਾ ਕੇ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣ ਜਾ ਸੈਨੀਟਾਈਜ਼ਰ ਦੀ ਵਰਤੋਂ ਕਰਨ ਲਈ ਕਿਹਾ ਗਿਆ। ਇਸ ਮੌਕੇ ਲੱਡਾ ਵਿਖੇ ਐਸ.ਬੀ.ਆਈ. ਬੈਂਕ ਦੇ ਬਹਾਰ ਖੜੇ ਗਾਹਕਾਂ ਨੂੰ ਵੀ ਕੋਰੋਨਾਵਾਇਰਸ ਦੇ ਲੱਛਣ ਅਤੇ ਇਸ ਦੇ ਬਚਾਅ ਸਬੰਧੀ ਜਾਗਰੂਕ ਕਰਦੇ ਸਮਾਜਕ ਦੂਰੀ ਬਣਾ ਕਿ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਐਸ.ਐਮ.ਓ. ਸਿਵਲ ਹਸਪਤਾਲ ਧੂਰੀ ਡਾ. ਰੇਸ਼ਮਾ ਨੇ ਦੱਸਿਆ ਕਿ ਲਗਭਗ 57,500 ਦੀ ਅਬਾਦੀ ਵਾਲ਼ੇ ਇਸ ਸ਼ਹਿਰ ਵਿਚ ਅਪ੍ਰੈਲ ਤੋਂ ਲੈ ਕੇ ਹੁਣ ਤੱਕ 11,991 ਵਿਅਕਤੀਆਂ ਦੇ ਕੋਵਿਡ-19 ਦੇ ਸੈਂਪਲ ਲਏ ਗਏ ਹਨ ਜਿਨਾਂ ਵਿਚੋਂ 153 ਸੈਂਪਲ ਪਾਜਿਟਿਵ ਆਏ ਹਨ। ਇਨਾਂ ’ਚੋਂ ਬਹੁਤੇ ਪਾਜਿਟਿਵ ਮਰੀਜ਼ਾਂ ਨੂੰ ਘਰਾਂ ਵਿਚ ਇਕਾਂਤਵਾਸ ਰੱਖ ਕੇ ਸਮਰਪਿਤ ਸਿਹਤ ਟੀਮਾਂ ਰਾਹੀਂ ਇਲਾਜ ਚਲ ਰਿਹਾ ਹੈ। ਉਨਾਂ ਇਹ ਵੀ ਦੱਸਿਆ ਕਿ ਇਸ ਵਕਫੇ ਦੌਰਾਨ 9,910 ਵਿਅਕਤੀਆਂ ਦਾ ਟੀਕਾਕਰਨ ਕਰਕੇ ਉਨਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਮਹਿਫੂਜ ਕੀਤਾ ਗਿਆ ਹੈ।
Please Share This News By Pressing Whatsapp Button