ਜਿਲਾ ਟੀਕਾਕਰਣ ਅਫਸਰ ਵੱਲੋ ਮਮਤਾ ਦਿਵਸ ਦੀ ਕੀਤੀ ਚੈਕਿੰਗ

ਪਟਿਆਲਾ, 12 ਮਈ ( ਬਲਵਿੰਦਰ ਪਾਲ )- ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੁੰ ਘਟਾਉਣ ਲਈ ਸਿਹਤ ਵਿਭਾਗ ਵੱਲੋ ਹਰੇਕ ਬੁੱਧਵਾਰ ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ।ਸਿਵਲ ਸਰਜਰਨ ਡਾ.ਸਤਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੁੰ ਗੋਇਲ ਵੱਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ ਅਤੇ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਚ ਮਨਾਏ ਜਾ ਰਹੇ ਮਮਤਾ ਦਿਵਸ ਦੀ ਚੈਕਿੰਗ ਕੀਤੀ। ਡਾ. ਵੀਨੁੰ ਗੋਇਲ ਨੇ ਕਿਹਾ ਕਿ ਮਮਤਾ ਦਿਵਸ ਤੇ ਗਰਭਵਤੀ ਔਰਤਾਂ ਨੂੰ ਟੈਟਨਸ ਦੇ ਟੀਕੇ,ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ।ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਦਾ ਹੈ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਕੇ ਦਿੱਤੇ ਰਾਸ਼ਟਰੀ ਟੀਚੇ ਸਮੇਂ ਸਿਰ ਪੂਰੇ ਕੀਤੇ ਜਾ ਸਕਣ।ਇਸ ਮੋਕੇ ਉਹਨਾਂ ਇਹਨਾਂ ਸੈਸ਼ਨਾ ਤੇ ਵਰਤੀ ਜਾ ਰਹੀ ਵੈਕਸੀਨ ਅਤੇ ਟੀਕੇ ਲਾਉਣ ਲਈ ਵਰਤੀਆਂ ਜਾ ਰਹੀਆਂ ਸੁਈਆਂ ਸਰਿੰਜਾ ਦੀ ਵੀ ਜਾਂਚ ਕੀਤੀ।ਉਹਨਾਂ ਇਹਨਾਂ ਸੈਸ਼ਨਾ ਚ ਟੀਕੇ ਲਗਵਾਉਣ ਆਈਆਂ ਗਰਭਵਤੀ ਅੋਰਤਾਂ ਨੂੰ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿਚ ਕਰਵਾਉਣਾ ਯਕੀਨੀ ਬਣਾਉਣ ਅਤੇ ਆਪਣੇ ਨਵ ਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਣ ਕਰਵਾਉਣ।ਉਹਨਾਂ ਬੱਚਿਆਂ ਦੀਆਂ ਮਾਵਾਂ ਨੁੰ ਕਿਹਾ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਦੋਰਾਣ ਖਾਸ ਕਰ ਛੋਟੇ ਬੱਚਿਆਂ ਵਿੱਚ ਟੱਟੀਆਂ ਉਲਟੀਆਂ ਦੀ ਬਿਮਾਰੀ ਲੱਗ ਜਾਂਦੀ ਹੈ।ਇਸ ਲਈ ਜੇਕਰ ਕਿਸੇ ਵੀ ਬੱਚੇ ਨੂੰ ਦਸਤ ਲੱਗਦੇ ਹਨ ਤਾਂ ਉਸਨੂੰ ਓ.ਆਰ.ਐਸ ਦਾ ਘੋਲ ਦੇਣ ਦੇ ਨਾਲ ਜਿੰਕ ਦੀ ਗੋਲੀ ਵੀ ਦੇਣੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਬੱਚਿਆ ਦਾ ਦਸਤ ਦੀ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ।ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਨੇਂ ਕੋਵਿਡ ਮਹਾਂਮਾਰੀ ਦੇ ਚਲਦਿਆਂ ਬੱਚਿਆਂ ਦਾ ਖਾਸ ਧਿਆਨ ਰੱਖਣ ਬਾਰੇ ਜਾਗਰੂਕ ਕੀਤਾ।
Please Share This News By Pressing Whatsapp Button