ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੁੂੰ ਸਮਰਪਿਤ
ਸੰਗਰੂਰ, 14 ਮਈ:
ਸਰਕਾਰੀ ਹਾਈ ਸਕੂਲ ਕੁਲਾਰ ਖੁਰਦ,ਸੰਗਰੂਰ ਵਿਖੇ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੁੂੰ ਸਮਰਪਿਤ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਵਿੱਚ ਸੈਕੰਡਰੀ ਗਰੁੱਪ ਨੌਵੀਂ ਕਲਾਸ ਤੋਂ ਲੈ ਕੇ ਬਾਰਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਹ ਮੁਕਾਬਲੇ ਸਕੂਲ ਮੁਖੀ ਸ੍ਰੀ ਚੰਦਰ ਭਾਨ ਦੀ ਅਗਵਾਈ ਹੇਠ ਆਨਲਾਈਨ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ ਜੀਵਨ, ਰਚਨਾ ਅਤੇ ਕੁਰਬਾਨੀ ਦੇ ਸਬੰਧ ਵਿੱਚ ਆਪਣੇ ਆਪਣੇ ਲੇਖਾਂ ਵਿੱਚ ਲਿਖਿਆ ਕਿ ਸ੍ਰੀ ਗੁਰੁ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਪ੍ਰੇਰਨਾ ਸ਼੍ਰੋਤ ਹੈ ਜੋ ਸਾਨੂੰ ਦੂਸਰਿਆਂ ਦੀ ਮਦਦ ਲਈ ਹਮੇਸ਼ਾਂ ਤਤਪਰ ਰਹਿਣ ਲਈ ਪ੍ਰੇਰਿਤ ਕਰਦਾ ਹੈ।
ਸ੍ਰੀ ਚੰਦਰ ਭਾਨ ਨੇ ਉਹਨਾਂ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਸਾਰੇ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਉਲੀਕੇ ਜਾਂਦੇ ਹਰ ਪ੍ਰੋਗਰਾਮ ਵਿੱਚ ਸਕੂਲ ਵਧ ਚੜ੍ਹ ਕੇ ਭਾਗ ਲੈਂਦਾ ਹੈ।ਇਹਨਾਂ ਮੁਕਾਬਲਿਆਂ ਵਿੱਚ ਖੁਸ਼ਪ੍ਰੀਤ ਕੌਰ ਦਸਵੀਂ ਨੇ ਪਹਿਲਾ, ਕਮਲਪ੍ਰੀਤ ਕੌਰ ਕਲਾਸ ਨੌਵੀਂ ਨੇ ਦੂਜਾ ਅਤੇ ਰਾਜਵਿੰਦਰ ਕੌਰ ਕਲਾਸ ਨੌਵੀਂ ਤੀਜਾ ਸਥਾਨ ਹਾਸਿਲ ਕੀਤਾ।
Please Share This News By Pressing Whatsapp Button