ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਕਰਮਜੀਤ ਸਿੰਘ ਦੁੱਗਲ ਪਰਿਵਾਰ ਸਮੇਤ ਨਤਮਸਤਕ
ਪਟਿਆਲਾ 14 ਮਈ ਗਗਨਦੀਪ ਸਿੰਘ ਦੀਪ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵੇਂ ਬਣੇ ਡੀਆਈਜੀ ਵਿਕਰਮਜੀਤ ਸਿੰਘ ਦੁੱਗਲ ਅੱਜ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਤਸਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਵੱਲੋਂ ਡੀਆਈਜੀ ਬਣੇ ਵਿਕਰਮਜੀਤ ਸਿੰਘ ਦੁੱਗਲ ਨੂੰ ਪਰਿਵਾਰ ਸਮੇਤ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ। ਡੀਆਈਜੀ ਦੇ ਅਹੁਦੇ ਦਾ ਕਾਰਜਭਾਰ ਸੰਭਾਲਣ ਮਗਰੋਂ ਅੱਜ ਵਿਕਰਮਜੀਤ ਸਿੰਘ ਦੁੱਗਲ ਪਰਿਵਾਰ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਮੱਥਾ ਟੇਕਣ ਪਰਿਵਾਰ ਸਮੇਤ ਪੁੱਜੇ ਸਨ। ਗੱਲਬਾਤ ਕਰਦਿਆਂ ਵਿਕਰਮਜੀਤ ਸਿੰਘ ਦੁੱਗਲ ਨੇ ਕਿਹਾ ਕਿ ਗੁਰੂ ਘਰ ਪੁੱਜ ਕੇ ਉਨ੍ਹਾਂ ਨੂੰ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਦਰਬਾਰ ਵਿਚ ਹਜ਼ੂਰੀ ਕੀਰਤਨ ਜਥਿਆਂ ਪਾਸੋਂ ਕੀਰਤਨ ਸੁਣਿਆ ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।
Please Share This News By Pressing Whatsapp Button