ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਅਧੀਨ ਪਾਬੰਦੀ ਹੁਕਮ ਜਾਰੀ
ਸੰਗਰੂਰ, 19 ਮਈ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਸੰਗਰੂਰ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨ, ਹਥਿਆਰਾਂ, ਲਾਠੀਆਂ, ਗੰਡਾਸੇ, ਤੇਜਧਾਰ ਟਾਕੂਏ, ਕੁਲਹਾੜੀਆਂ ਆਦਿ ਜਨਤਕ ਥਾਵਾਂ ’ਤੇ ਚੁੱਕਣ ’ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 16 ਜੁਲਾਈ 2021 ਤੱਕ ਜਾਰੀ ਰਹਿਣਗੇ।
ਰਾਜ ਵਿੱਚ ਹੋ ਰਹੀਆਂ ਘਟਨਾਵਾਂ ਦੇ ਸਬੰਧ ਵਿੱਚ ਇਸ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਵਿੱਚ ਖਲਲ ਪੈਦਾ ਹੋਣ ਤੇ ਸਰਕਾਰੀ/ਪ੍ਰਾਈਵੇਟ ਸੰਪਤੀ ਦਾ ਨੁਕਸਾਨ ਹੋਣ ਤੋਂ ਸੁਰੱਖਿਅਤ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1974 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਇਹ ਹੁਕਮ ਪੁਲਿਸ, ਹੋਮਗਾਰਡ, ਸੀ.ਆਰ.ਪੀ.ਐਫ਼ ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ, ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ, ’ਤੇ ਲਾਗੂ ਨਹੀਂ ਹੋਵੇਗਾ।
Please Share This News By Pressing Whatsapp Button