ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੰੂ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟੇ੍ਰਟ
ਸੰਗਰੂਰ, 19 ਮਈ
ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਅਨਮੋਲ ਸਿਘ ਧਾਲੀਵਾਲ ਨੇ ਫੌਜ਼ਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ’ਚ ਪੈਂੇਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੰੂ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ।
ਹੁਕਮ ’ਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆ ਉਡਾਉਣ ਲਈ ਜ਼ਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜ਼ਬੂਤ, ਨਾ -ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਤੋਂ ਇਲਾਵਾ ਉਡੱਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾ ਦੇ ਮਰਨ ਦੀਆਂ ਕਾਫੀ ਘਟਨਾਵਾਂ ਵਾਪਰਦੀਆਂ ਹਨ ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸੰਥੈਟਿਕ/ਪਲਸਾਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਂਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।
ਹੁਕਮ ’ਚ ਅੱਗੇ ਦੱਸਿਆ ਕਿ ਇਨ੍ਹਾਂ ਤੱਥਾਂ ਨੰੂ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੰੂ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਤਂ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਦੀ ਅਤਿ ਲੋੜ ਮਹਿਸੂਸ ਕੀਤੀ ਗਈ ਹੈ। ਇਹ ਹੁਕਮ ਮਿਤੀ 16 ਜੁਲਾਈ 2021 ਤੱਕ ਲਾਗੂ ਰਹਿਣਗੇ।
Please Share This News By Pressing Whatsapp Button