ਪਿੰਡਾਂ ਵਿੱਚ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ‘ਪੇਂਡੂ ਕੋਵਿਡ ਫ਼ਤਿਹ’ ਪ੍ਰੋਗਰਾਮ ਦੀ ਸ਼ੁਰੂਆਤ ਡਾ. ਅੰਜਨਾ ਗੁਪਤਾ
ਸੰਗਰੂਰ, 19 ਮਈ:
ਪਿੰਡਾਂ ਵਿਚ ਕਰੋਨਾਵਾਇਰਸ ਦੇ ਵਧ ਰਹੇ ਫੈਲਾਅ ਨੂੰ ਰੋਕਣ ਲਈ ‘ਪੇਂਡੂ ਕੋਵਿਡ ਫਤਿਹ ਪੋ੍ਗਰਾਮ’ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਪਿੰਡਾਂ ਵਿਚ ਲੋਕਾਂ ਨੰੂ ਕੋਰੋਨਾਵਾਇਰਸ ਲਈ ਟੈਸਟਿੰਗ ਤੇ ਟੀਕਾਕਰਨ ਲਵਾਉਣ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਦਿੱਤੀ।
ਡਾ. ਅੰਜਨਾ ਗੁਪਤਾ ਨੇ ਕਿਹਾ ਕਿ ‘ਪੇਡੂ ਕੋਵਿਡ ਫਤਿਹ ਪੋ੍ਗਰਾਮ’ ਤਹਿਤ ਪਿੰਡ ਪੱਧਰ ਤੇ ਸਿਹਤ ਵਿਭਾਗ ਦੇ ਕਮਿਊਨਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ, ਆਸ਼ਾ, ਸਕੂਲ ਅਧਿਆਪਕ, ਆਂਗਣਵਾੜੀ ਵਰਕਰ, ਪੁਲਿਸ ਮੁਲਾਜ਼ਮ, ਜੀ. ਓ.ਜੀ., ਆਦਿ ਲਾਮਬੰਦ ਹੋ ਕੇ ਕੋਵਿਡ 19 ਸਬੰਧੀ ਲੋਕਾਂ ਨੰੂ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਧ ਰਹੇ ਕਰੋਨਾਵਾਇਰਸ ਦੇ ਮਾਮਲਿਆਂ ਨੰੂ ਵੇਖਦਿਆਂ ਪੇਂਡੂ ਖੇਤਰ ਵਿਚ ਵੱਖ-ਵੱਖ ਵਿਭਾਗਾਂ ਦੀ ਮਦਦ ਨਾਲ ਸੈਂਪਿਗ ਵਧਾਈ ਜਾ ਰਹੀ ਹੈ। ਉਨ੍ਹਾ ਕਿਹਾ ਕਿ ਕੋਵਿਡ ਸਬੰਧੀ ਸਾਰੀਆਂ ਗਤੀਵਿਧੀਆਂ ਹੈਲਥ ਅਤੇ ਵੈਲਨੈਸ ਸੈਂਟਰ ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੰੂ ਮੁੱਖ ਰੱਖਦਿਆਂ ਕੋਰੋਨਾਵਾਇਰਸ ਸੈਂਪਿਗ ਨੰੂ ਪਿੰਡਾਂ ਵਿਚ ਹੀ ਕੀਤਾ ਜਾ ਰਿਹਾ ਹੈ।
ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਪਿੰਡਾਂ ਵਿਚ ਘਰ- ਘਰ ਜਾ ਕੇ ਸਰਵੇ ਕਰਵਾਇਆ ਜਾ ਰਿਹਾ ਹੈ ਤੇ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਤੁਰੰਤ ਸੈਂਪਿਗ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਤਹਿਤ ਲੋਕਾਂ ਨੰੂ ਟੀਕਾਕਰਨ ਕਰਵਾਉਣ ਲਈ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੈਸਟਿੰਗ ਅਤੇ ਟੀਕਾਕਰਨ ਨਾਲ ਹੀ ਇਸ ਮਹਾਂਮਾਰੀ ’ਤੇ ਛੇਤੀ ਕਾਬੂ ਪਾਇਆ ਜਾ ਸਕਦਾ ਹੈ। ਸਿਵਲ ਸਰਜਨ ਨੇ ਸਰਪੰਚਾਂ, ਪੰਚਾਂ, ਪਿੰਡ ਦੇ ਮੋਹਤਬਰ ਵਿਅਕਤੀਆਂ, ਕਲੱਬਾਂ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤਾਂ ਜੋ ਪਿੰਡਾਂ ਵਿੱਚ ਫੈਲ ਰਹੀ ਕਰੋਨਾ ਦੀ ਭਿਆਨਕ ਮਹਾਂਮਾਰੀ ਨੂੰ ਰੋਕਿਆ ਜਾ ਸਕੇ।
Please Share This News By Pressing Whatsapp Button