ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਕੈਂਪ ਦੌਰਾਨ ਕੋਵਿਡ-19 ਦੇ 400 ਨਮੂਨੇ ਲੈ ਕੇ ਜਾਂਚ ਲਈ ਭੇਜੇ
ਸੰਗਰੂਰ, 20 ਮਈ:
ਕੋਵਿਡ ਮਹਾਂਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੈਂਪਾਂ ਰਾਹੀ ਜਿੱਥੇ ਕੋਵਿਡ ਜਾਂਚ ਦੇ ਨਮੂਨੇ ਲਏ ਜਾ ਰਹੇ ਹਨ, ਉਥੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਵੈਕਸ਼ੀਨੇਸ਼ਨ ਦੀ ਪ੍ਰਕਿਰਿਆ ਵੀ ਜਾਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ ਪ੍ਰਬੰਧਕੀ ਕੰਪਲੈਕਸ਼ ਵਿਖੇ ਕੋਵਿਡ-ਜਾਂਚ ਲਈ ਲਗਾਏ ਵਿਸੇਸ ਕੈਂਪ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਕੋਵਿਡ-19 ਦੀ ਜਾਂਚ ਲਈ ਲਗਾਏ ਕੈਂਪ ਦੌਰਾਨ 400 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਲਈ ਹਰੇਕ ਸਾਮਾਜਿਕ, ਧਾਰਮਿਕ ਜੱਥੇਬੰਦੀਆਂ ਨੂੰ ਕਰੋਨਾ ਜਾਗਰੂਕਤਾ ਅਭਿਆਨ ’ਚ ਹਿੱਸਾ ਲੈ ਕੇ ਰਾਜ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਲਈ ਲੋਕਾਂ ਨੂੰ ਪੇ੍ਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਨਿੱਜੀ ਜਿੰਮੇਵਾਰੀ ਬਣਦੀ ਹੈ ਆਪਣੇ ਆਪ ਅਤੇ ਦੂਜਿਆ ਦੀ ਸੁਰੱਖਿਆ ਲਈ ਨੱਕ ਅਤੇ ਮੂੰਹ ਢੱਕ ਕੇ ਮਾਸਕ ਦੀ ਸਹੀ ਵਰਤੋਂ ਕਰੇ ਤਾਂ ਜੋ ਮਹਾਂਮਾਰੀ ਤੌਂ ਸੁਰੱਖਿਅਤ ਰਿਹਾ ਜਾ ਸਕੇ।
ਸ੍ਰੀ ਰਾਮਵੀਰ ਨੇ ਕਿਹਾ ਕਿ ਹੁਣ ਤੱਕ ਦੀ ਖੋਜ਼ ਤੋਂ ਇਹ ਸਾਹਮਣੇ ਆਇਆ ਹੈ ਕਿ ਜਿਨੀਂ ਜਲਦੀ ਅਸੀਂ ਕੋਰੋਨਾ ਦੀ ਬਿਮਾਰੀ ਨੂੰ ਪਛਾਣ ਕੇ ਉਸਦਾ ਇਲਾਜ ਸ਼ੁਰੂ ਕਰ ਦੇਵਾਂਗੇ ਓਨੀਂ ਹੀ ਜਲਦੀ ਮਰੀਜ਼ ਠੀਕ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੋਗ ਦਾ ਜਲਦ ਪਤਾ ਲੱਗਣ ’ਤੇ ਕੋਰੋਨਾ ਪ੍ਰਭਾਵਤ ਮਰੀਜ਼ ਨੂੰ ਏਕਾਂਤਵਾਸ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਸ ਤੋਂ ਅੱਗੇ ਵਾਇਰਸ ਨਹੀਂ ਫੈਲਦਾ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਨੂੂੰ ਹਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿੱਢੀ ਜੰਗ ’ਚ ਸਹਿਯੋਗ ਕਰਕੇ ਮਿਸ਼ਨ ਫਤਹਿ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇ।
Please Share This News By Pressing Whatsapp Button