ਕਰੋਨਾ ਮਹਾਮਾਰੀ ’ਚ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
ਸੰਗਰੂਰ, 24 ਮਈ :
ਕਰੋਨਾ ਮਹਾਂਮਾਰੀ ਦੇ ਬਾਵਜੂਦ ਜ਼ਿਲ੍ਹੇ ’ਚ ਸੇਵਾ ਕੇਂਦਰਾਂ ਰਾਹੀ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਮੁਹੱਈਆਂ ਕਰਵਾਈਆ ਜਾ ਰਹੀਆ ਹਨ। ਇਹਨਾਂ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਸੇਵਾ ਕੇਂਦਰਾਂ ਨੇ ਕੋਰੋਨਾ ਕਾਲ ਦੌਰਾਨ ਇਕ ਸਾਲ ਦੇ ਸਮੇਂ ਵਿਚ 201741 ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 24 ਮਈ 2020 ਤੋਂ 23 ਮਈ 2021 ਦੇ ਸਮੇਂ ਦੌਰਾਨ ਸੇਵਾ ਕੇਂਦਰਾਂ ਵਿਚ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ 206657 ਅਰਜ਼ੀਆਂ ਆਈਆਂ, ਜਿਨ੍ਹਾਂ ਵਿਚੋਂ 201741 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਅਤੇ ਬਾਕੀ ਰਹਿੰਦੀਆਂ ਅਰਜ਼ੀਆ ਦਾ ਜਲਦ ਨਿਪਟਾਰਾ ਹੋ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਵੇਲੇ 31 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ 1 ਟਾਈਪ-1, 16 ਟਾਈਪ-2 ਅਤੇ 14 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਵਿਚ ਵੀ ਲੋਕਾਂ ਦੀ ਸੁਵਿਧਾ ਨੂੰ ਮੁੱਖ ਰੱਖਦਿਆਂ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਹੁਣ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੇਵਾ ਕੇਂਦਰਾਂ ਵਿਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਵੀ ਡਿਜੀਟਲ ਮੋਡ ਅਤੇ ਪੀ. ਓ. ਐਸ ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਹੁਣ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਅਗੇਤੀ ਪ੍ਰਵਾਨਗੀ ਮੋਬਾਈਲ ਐਪ ‘ਐਮ-ਸੇਵਾ’, ‘ਕੋਵਾ’, ਸੇਵਾ ਕੇਂਦਰਾਂ ਦੀ ਵੈੱਬਸਾਈਟ dgrgp.punjab.gov.in/sewa-
Please Share This News By Pressing Whatsapp Button