♦इस खबर को आगे शेयर जरूर करें ♦

ਮਿਸਨ ਫਤਿਹ 2.0 ਤਹਿਤ ਬਲਾਕ ਅਮਰਗੜ੍ਹ ’ਚ 29 ਹਜਾਰ ਪਰਿਵਾਰਾਂ ਦਾ ਕੀਤਾ ਸਰਵੇਖਣ-ਐਸ.ਐਮ.ਓ

ਅਮਰਗੜ੍ਹ/ਸੰਗਰੂਰ, 24 ਮਈ:
ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਦਿਨਾਂ ਦੌਰਾਨ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿੱਚ ਆਸਾ (ਮਾਨਤਾ ਪ੍ਰਾਪਤ ਸੋਸਲ ਹੈਲਥ ਐਕਟੀਵਿਸਟ) ਵਰਕਰਾਂ ਰਾਹੀਂ 28199 ਪਰਿਵਾਰਾਂ ਦਾ ਸਰਵੇਖਣ ਕਰਵਾਇਆ ਗਿਆ ਜਿਸ ਵਿੱਚ 1.5 ਲੱਖ ਲੋਕਾਂ ਨੂੰ  ਕਵਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸਿਹਤ ਕੇਂਦਰ ਅਮਰਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਸੰਜੇ ਗੋਇਲ ਨੇ ਦੱਸਿਆ ਕਿ ਪਿਛਲੇ ਦਿਨਾਂ ‘ਚ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਾਜੇਟਿਵਿਟੀ ਦਰ ਵਿੱਚ ਹੈਰਾਨੀਜਨਕ ਵਾਧਾ ਦਰਜ ਕੀਤਾ ਗਿਆ ਹੈ, ਇਸ ਕਰਕੇ ਪੰਜਾਬ ਸਰਕਾਰ ਨੇ ਮਿਸਨ ਫਤਹਿ 2.0 (ਕੋਰੋਨਾ ਮੁਕਤ ਪਿੰਡ ਮੁਹਿੰਮ) ਦੀ ਸੁਰੂਆਤ ਕੀਤੀ ਹੈ ਤਾਂ ਜੋ ਘਾਤਕ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਯਕੀਨੀ ਤੌਰ ’ਤੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਇਆ ਜਾ ਸਕੇ।
ਐਸ.ਐਮ.ਓ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਵਾਲੇ ਸਾਰੇ ਮਰੀਜਾਂ ਨੂੰ ਕਰੋਨਾ ਫਤਿਹ ਕਿੱਟਾਂ ਦਿੱਤੀਆਂ ਗਈਆਂ ਹਨ ਜਦ ਕਿ 4 ਮਰੀਜਾਂ ਨੂੰ ਐਲ- 1 ਸੁਵਿਧਾਵਾਂ ਵਾਲੇ ਹਸਪਤਾਲਾਂ ਵਿੱਚ  ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਦੀ ਸੀ.ਐਚ.ਓਜ ਅਤੇ ਮਲਟੀਪਰਪਜ ਸਿਹਤ ਵਰਕਰ ਫੀਮੇਲ ਦੁਆਰਾ ਬਾਕਾਇਦਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪ੍ਰੋਟੋਕੋਲ ਅਨੁਸਾਰ ਇਲਾਜ ਮੁਹੱਈਆ ਕਰਾਇਆ ਜਾ ਰਿਹਾ ਹੈ। ਐਸਐਮਓ ਨੇ ਅੱਗੇ ਕਿਹਾ ਕਿ ਸਮੂਹ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਗਏ ਹਨ ਕਿ ਉਹ ਉੱਚ ਜੋਖਮ ਵਾਲੇ ਸਮੂਹਾਂ ‘ਤੇ ਵਿਸੇਸ ਧਿਆਨ ਦੇਣ ਜਿਵੇਂ ਹਾਈਪਰਟੈਨਸਨ ਅਤੇ ਸੂਗਰ ਦੇ ਮਰੀਜ।

ਮਿਸਨ ਫਤਹਿ-2.0 ਬਾਰੇ ਹੋਰ ਜਾਣਕਾਰੀ ਦਿੰਦਿਆਂ ਬਲਾਕ ਨੋਡਲ ਅਧਿਕਾਰੀ ਰਣਬੀਰ ਸਿੰਘ ਢੰਡੇ ਨੇ ਦੱਸਿਆ ਕਿ ਸੀ.ਐਚ.ਓ ਤੇ ਐਮ.ਪੀ.ਐਸ ਦੀ ਅਗਵਾਈ ‘ਚ ਮਲਟੀਪਰਪਜ ਵਰਕਰ ਅਤੇ ਆਸਾ ਵਰਕਰਾਂ ਵਲੋਂ ਹਰੇਕ ਪਿੰਡ ਵਿੱਚ ਘਰ ਘਰ ਜਾ ਕੇ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਤਕਲੀਫ ਵਰਗੇ ਕੋਵਿਡ ਦੇ ਲੱਛਣਾਂ ਦੀ ਜਾਂਚ ਸਬੰਧੀ ਸਰਵੇਖਣ ਕੀਤਾ ਜਾ ਰਿਹਾ ਹੈ। ਆਸਾ ਵਰਕਰਾਂ ਵਲੋਂ ਸੱਕੀ ਵਿਅਕਤੀ ਦੀ ਜਾਣਕਾਰੀ ਤੁਰੰਤ ਬਲਾਕ ਪੱਧਰ ’ਤੇ ਦਿੱਤੀ ਜਾ ਰਹੀ ਹੈ ਤਾਂ ਜੋ ਸੱਕੀ ਵਿਅਕਤੀ ਦਾ ਤੁਰੰਤ ਕੋਵਿਡ ਟੈਸਟ ਕੀਤਾ ਜਾ ਸਕੇ ਅਤੇ ਮਰੀਜ ਨੂੰ ਪ੍ਰੋਟੋਕੋਲ ਅਨੁਸਾਰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਹਨਾਂ ਇਹ ਵੀ ਦੱਸਿਆ ਕਿ ਸਾਰੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐੱਚ.ਸੀ.), ਤੰਦਰੁਸਤ ਪੰਜਾਬ ਸਿਹਤ ਕੇਂਦਰ (ਐਚ.ਡਬਲਯੂ.ਸੀ.) ਅਤੇ ਸਬ-ਸੈਂਟਰਾਂ ਨੂੰ ਇਸ ਸਰਵੇਖਣ ਲਈ ਜਰੂਰੀ ਵਸਤਾਂ ਜਿਵੇਂ ਰੈਪਿਡ ਐਂਟੀਜੇਨ ਕਿੱਟਾਂ, ਮਿਸਨ ਫਤਿਹ ਕਿੱਟਾਂ, ਜਰੂਰੀ ਦਵਾਈਆਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰ, ਡਿਜੀਟਲ ਥਰਮੋਮੀਟਰ, ਸੈਨੀਟਾਈਜਰ, ਮਾਸਕ ਆਦਿ ਉਪਲਬਧ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਕਰੋਨਾ ਵਾਇਰਸ ਦੀ ਲੜੀ ਤੋੜਨ ਲਈ ਇਹ ਨਿਸਚਿੱਤ ਕੀਤਾ ਗਿਆ ਕਿ ਇਹ ਸਰਵੇਖਣ ਹਰ ਇਕ ਪਿੰਡ ਤੇ ਹਰ ਇਕ ਨਾਗਰਿਕ ਤੱਕ ਪਹੁੰਚ ਯਕੀਨੀ ਬਣਾਈ ਜਾਵੇ।

 

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129