ਜ਼ਿਲ੍ਹੇ ’ਚ 175 ਜਣਿਆਂ ਨੇ ਹੋਮਆਈਸੋਲੇਸ਼ਨ ਤੋਂ ਕੋਰੋਨਾ ਨੂੰ ਦਿੱਤੀ ਮਾਤ-ਡਿਪਟੀ ਕਮਿਸ਼ਨਰ
ਸੰਗਰੂਰ, 24 ਮਈ:
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 175 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਿਹਤਯਾਬ ਹੋਏ ਵਿਅਕਤੀਆਂ ਨੰੂ ਆਲੇ-ਦੁਆਲੇ ਦੇ ਲੋਕਾਂ ਨੰੂ ਕੋਰੋਨਾ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 408364 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨੇ ਜਿੰਨ੍ਹਾ ਵਿੱਚੋ 394410 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 11415 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਅੰਦਰ 1620 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਆਏ ਦਿਨ ਕਰੋਨਾ ਮਰੀਜ਼ਾਂ ਦਾ ਠੀਕ ਹੋਣਾ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ, ਬਾਵਜੂਦ ਜ਼ਿਲ੍ਹਾ ਵਾਸੀਆਂ ਨੂੰੰ ਮਹਾਂਮਾਰੀ ਖਿਲਾਫ਼ ਲੜਨ ਲਈ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ 2.0 ਤਹਿਤ ਪਿੰਡ ਪੱਧਰ ’ਤੇ ਕਰੋਨਾ ਮਹਾਂਮਾਰੀ ਨੂ ੰਠਲ੍ਹ ਪਾਉਣ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਹਰੇਕ ਘਰ ਤੱਕ ਪਹੰੁਚ ਕਰਕੇ ਲੋਕਾਂ ਨੂੰ ਕਰੋਨਾ ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਨਾਲ-ਨਾਲ ਸੱਕੀ ਮਰੀਜ਼ਾਂ ਦੇ ਮੌਕੇ ਤੇ ਕੋਵਿਡ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ।
ਉਨਾਂ ਨੇ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ, ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ।
Please Share This News By Pressing Whatsapp Button