ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਕਿਸਾਨਾਂ ਦੇ ਸਮਰਥਨ ਵਿਚ ਲਹਿਰਾਇਆ ਕਾਲਾ ਝੰਡਾ
ਪਟਿਆਲਾ 26 ਮਈ (ਬਲਵਿੰਦਰ ਪਾਲ) ਪੰਜਾਬ ਦੇ ਹਿਤੈਸ਼ੀ, ਪਾਣੀਆਂ ਦੇ ਰਾਖੇ ਅਤੇ ਕਿਸਾਨਾਂ ਦੇ ਮਦਦਗਾਰ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੇ.ਕੇ. ਮਲਹੋਤਰਾ ਅਤੇ ਹੋਰ ਕਾਂਗਰਸੀਆਂ ਨੇ ਕਿਸਾਨੀ ਆਂਦੋਲਨ ਦੇ ਸਮਰਥਨ ਵਿਚ ਕਾਂਗਰਸ ਦਫ਼ਤਰ ਵਿਖੇ ਕਾਲਾ ਝੰਡਾ ਲਹਿਰਾਇਆ। ਇਸ ਮੌਕੇ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਗਾਏ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰੇ 6 ਮਹੀਨੇ ਹੋ ਚੁੱਕੇ ਹਨ, ਪਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿਚ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਤਾਨਾਸ਼ਾਹੀ ਫੈਸਲਿਆਂ ਨਾਲ ਕਿਸਾਨਾਂ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਨੂੰ ਕਾਲੇ ਦਿਵਸ ਦੇ ਰੂਪ ਵਿਚ ਯਾਦ ਕਰਦੇ ਹੋਏ ਇਹ ਝੰਡਾ ਲਹਿਰਾ ਕੇ ਜ਼ਿਲ੍ਹਾ ਕਾਂਗਰਸ ਵੱਲੋਂ ਕਿਸਾਨਾਂ ਦਾ ਪੁਰਜੋਰ ਸਮਰਥਨ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਖਾਦੀ ਬੋਰਡ ਦੇ ਵਾਇਸ ਚੇਅਰਮੈਨ ਅਨਿਲ ਮਹਿਤਾ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਵਿੰਦਰ ਖਨੌੜਾ, ਬਲਾਕ ਪ੍ਰਧਾਨ ਅਤੇ ਕੌਂਸਲਰ ਅਤੁਲ ਜੋਸੀ ਮਹਿੰਦਰ ਸਿੰਘ, ਅਸ਼ੋਕ ਖੰਨਾ, ਰਵਿੰਦਰ ਦੁੱਗਲ ਅਤੇ ਵਿੱਕੀ ਅਰੋੜਾ ਆਦਿ ਹਾਜ਼ਰ ਸਨ।
ਫੋਟੋ : ਕੇ.ਕੇ. ਮਲਹੋਤਰਾ ਅਤੇ ਹੋਰ ਕਾਂਗਰਸੀ ਆਗੂ ਕਾਲਾ ਝੰਡਾ ਲਹਿਰਾਉਂਦੇ ਹੋਏ।
Please Share This News By Pressing Whatsapp Button