ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਪਿਆਲ ਵਿਖੇ ਕਰਵਾਏ ਲੇਖ ਮੁਕਾਬਲੇ
ਸੰਗਰੂਰ, 26 ਮਈ:
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਪਿਆਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਜਾਣਕਾਰੀ ਪਿ੍ਰੰਸੀਪਲ ਦਿਆਲ ਸਿੰਘ ਨੇ ਦਿੱਤੀ।
ਪਿ੍ਰੰਸੀਪਲ ਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਲੇਖ ਮੁਕਾਬਲੇ ਦੀ ਮਹੱਤਤਾ ਦੱਸਦੇ ਹੋਏ ਅਜਿਹੇ ਮੁਕਾਬਲਿਆਂ ਵਿੱਚ ਵਧ-ਚੜ੍ਹਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ੳਹਨਾਂ ਦੱਸਿਆ ਕਿ ਸਕੂਲ ਦੇ ਸਾਰੇ ਅਧਿਆਪਕ ਵਿਦਿਆਰਥੀਆਂ ਨੂੰ ਵਰਚੂਅਲ ਮਾਧਿਅਮ ਰਾਹੀਂ ਜਿੱਥੇ ਲਗਾਤਾਰ ਪੜ੍ਹਾਈ ਕਰਵਾ ਰਹੇ ਹਨ ਉੱਥੇ ਹੀ ਇਤਿਹਾਸ ਅਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਵਡਮੁੱਲੀ ਜਾਣਕਾਰੀ ਦੇ ਕੇ ਆਪਣੀ ਸਕਾਰਾਤਮਕ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਾਨਵਤਾ ਦੀ ਭਲਾਈ ਲਈ ਕਾਰਜ਼ਸ਼ੀਲ ਰਹਿਣਾ ਚਾਹੀਂਦਾ ਹੈ
ਉਨ੍ਹਾਂ ਦੱਸਿਆ ਕਿ ਲੇਖ ਮੁਕਾਬਲੇ ਵਿੱਚ ਬੰਟੀ ਸਿੰਘ ਜਮਾਤ 8ਵੀਂ ਨੇ ਪਹਿਲਾ, ਜਗਦੀਪ ਸਿੰਘ ਜਮਾਤ 8ਵੀਂ ਨੇ ਦੂਜਾ ਅਤੇ ਰੀਤੂ ਕੌਰ ਜਮਾਤ 7ਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਨੋਡਲ ਅਧਿਆਪਕ ਸ੍ਰੀ ਮਤੀ ਬੀਰਪਾਲ ਕੌਰ ਅਤੇ ਸਮੂਹ ਜਮਾਤ ਇੰਚਾਰਜ ਸਾਹਿਬਾਨ ਹਾਜ਼ਰ ਸਨ।
Please Share This News By Pressing Whatsapp Button