
275 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
275 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ, 27 ਮਈ (ਬਲਵਿੰਦਰ ਪਾਲ ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 923 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,39,907 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਵੈਕਸੀਨ ਨਾ ਹੋਣ ਕਾਰਣ ਕੱਲ ਮਿਤੀ 28 ਮਈ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਅਤੇ 18 ਤੋਂ 44 ਸਾਲ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਨਹੀ ਹੋਵੇਗਾ।ਜਦਕਿ ਕੋਵੈਕਸੀਨ ਦੀ ਦੂਜੀ ਡੋਜ ਕੇਵਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਵਿੱਚ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ 275 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 4001 ਦੇ ਕਰੀਬ ਰਿਪੋਰਟਾਂ ਵਿਚੋਂ 275 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 45992 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 251 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 41852 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2950 ਹੈ। ਜਿਲੇ੍ਹ ਵਿੱਚ 12 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1190 ਹੋ ਗਈ ਹੈ।
Please Share This News By Pressing Whatsapp Button