♦इस खबर को आगे शेयर जरूर करें ♦

ਮਿਸ਼ਨ ਫ਼ਤਹਿ-2 ਤਹਿਤ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਕੋਰੋਨਾ ਮੁਕਤ ਹੋਵੇਗਾ ਪੰਜਾਬ-ਕੇ.ਕੇ. ਸ਼ਰਮਾ

 

ਪਟਿਆਲਾ, 27 ਮਈ:(ਬਲਵਿੰਦਰ ਪਾਲ )ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫ਼ਤਹਿ-2.0 ਮੁਹਿੰਮ ‘ਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਕਰਵਾਏ ਜਾਣ ਨਾਲ ਪੰਜਾਬ ਨੂੰ ਕੋਰੋਨਾ ਮੁਕਤ ਕਰਨ ‘ਚ ਅਹਿਮ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਮਦਦ ਨਾਲ ਸੂਬੇ ‘ਚ 100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਦਾ ਟੀਚਾ ਸਹਿਜੇ ਹੀ ਸਰ ਕੀਤਾ ਜਾ ਸਕੇਗਾ।
ਸ੍ਰੀ ਕੇ.ਕੇ. ਸ਼ਰਮਾ, ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫ਼ਤਿਹ-2.0 ਨੂੰ ਅੱਗੇ ਵਧਾਉਣ ਲਈ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕਰਵਾਉਣ ਦੌਰਾਨ ਵਰਚੂਅਲ ਪ੍ਰੋਗਰਾਮ ਰਾਹੀਂ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਨੂੰ ਸੰਬੋਧਨ ਕਰਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕਰ ਰਹੇ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਅਜਿਹੇ ਆਰ.ਸੀ.ਵੀ. ਸਮੂਹ ਜ਼ਿਲ੍ਹੇ ਅੰਦਰ ਤੁਰੰਤ ਕਾਇਮ ਕੀਤੇ ਜਾਣਗੇ ਜੋਕਿ ਲੋਕਾਂ ਨੂੰ ਕੋਵਿਡ ਵਿਰੁੱਧ ਜਾਗਰੂਕ ਕਰਨਗੇ।
ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਇਹ ਆਰ.ਸੀ.ਵੀਜ਼, ਟੈਸਟ, ਟਰੇਸ ਤੇ ਟਰੀਟ (ਜਾਂਚ, ਭਾਲ ਤੇ ਇਲਾਜ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਗਰੀਬ ਅਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਉਨ੍ਹਾਂ ਦੀ ਕੋਵਿਡ ਕੰਟਰੋਲ ਰੂਮ ਅਤੇ ਹੈਲਪਲਾਈਨਾਂ ਤੱਕ ਪਹੁੰਚ ਆਸਾਨ ਬਣਾਉਣ, ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ, ਕੋਵਿਡ ਤੋਂ ਬਚਾਅ ਲਈ ਸਭ ਨਿਯਮਾਂ ਦਾ ਪਾਲਣ ਕਰਨ, ਚੰਗੀਆਂ ਇਲਾਜ ਸੁਵਿਧਾਵਾਂ ਹਾਸਲ ਕਰਨ ਵਿਚ ਪੇਂਡੂ ਲੋਕਾਂ ਦੀ ਮਦਦ ਕਰਨ, ਨੀਮ ਹਕੀਮਾਂ ਤੋਂ ਦੂਰ ਰਹਿਣ, ਕੋਵਾ ਐਪ ਡਾਊਨਲੋਡ ਕਰਨ ਤੋਂ ਇਲਾਵਾ ਬੈਨਰ ਅਤੇ ਕਿਤਾਬਚਿਆਂ ਆਦਿ ਪੇਸ਼ਕਦਮੀਆਂ ਦਾ ਦਾਇਰਾ ਵਧਾ ਕੇ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ।
ਇਸ ਮੌਕੇ ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਐਕਸਟਰਾ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਜਸਲੀਨ ਕੌਰ ਭੁੱਲਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਤ ਸਿੰਘ ਮਾਨ ਤੇ ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜਦਾਨ ਤੋਂ ਇਲਾਵਾ ਵੱਖ-ਵੱਖ ਯੁਵਕ ਕਲੱਬਾਂ ਦੇ ਨੁਮਾਇੰਦੇ ਨੌਜਵਾਨ, ਜ਼ਿਨ੍ਹਾਂ ਨੂੰ ‘ਮੈਂ ਟੀਕਾ ਲਗਵਾ ਚੁੱਕਿਆ ਹਾਂ’ ਦੇ ਬੈਜ ਦੇ ਸਟਿਕਰ ਸੌਂਪੇ ਗਏ, ਵੀ ਮੌਜੂਦ ਸਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129