ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਕਰਵਾਏ ਲੇਖ ਮੁਕਾਬਲਿਆਂ ’ਚ 100 ਫ਼ੀਸਦੀ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ
ਸੰਗਰੂਰ, 1 ਜੂਨ
ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਲੇਖ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਕੂਲ ਦੇ 100 ਫ਼ੀਸਦੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਜਾਣਕਾਰੀ ਸਕੂਲ ਹੈਡਮਿਸਟ੍ਰੈਸ ਮੈਡਮ ਸ਼ੀਨੂੰ ਨੇ ਦਿੱਤੀ।
ਮੈਡਮ ਸ਼ੀਨੂੰ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਵਿਦਿਆਰੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਕੁਰਬਾਨੀ ਬਾਰੇ ਨਿਰੰਤਰ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ਕੁਰਬਾਨੀ ਲਾਸਾਨੀ ਹੈ ਅਤੇ ਇਸਦੀ ਮਿਸਾਲ ਕਿਧਰੇ ਹੋਰ ਮਿਲਣੀ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਚੰਗੇ ਇਨਸਾਨ ਵਜੋਂ ਸਮਾਜ ਵਿੱਚ ਵਿਚਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਮੈਡਮ ਜਸਵੀਰ ਕੌਰ ਪੰਜਾਬੀ ਮਿਸਟ੍ਰੈਸ ਦੀ ਪ੍ਰੇਰਣਾ ਸਦਕਾ ਸਕੂਲ ਦੇ ਸਾਰੇ 211 ਵਿਦਿਆਰਥੀਆਂ ਨੇ ਇਸ ਲੇਖ ਮੁਕਾਬਲੇ ਵਿੱਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਇਹ ਗਿਣਤੀ ਉਨ੍ਹਾਂ ਦੀ ਇਤਿਹਾਸ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਵਿੱਚ ਡੂੰਘੀ ਦਿਲਚਸਪੀ ਨੂੰ ਪ੍ਰਗਟ ਕਰਦਾ ਹੈ।
Please Share This News By Pressing Whatsapp Button