ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਮੌੜਾਂ ਵਿਖੇ 1 ਤੋਂ 31 ਮਈ ਤੱਕ ਹੋਏ ਲੇਖ ਮੁਕਾਬਲੇ
ਸੰਗਰੂਰ, 2 ਜੂਨ:
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਾਂ ਵਿਖੇ 1 ਤੋਂ 31 ਮਈ ਤੱਕ ਸਕੂਲ ਪੱਧਰੀ ਲੇਖ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਸਕੂਲ ਪਿ੍ਰੰਸੀਪਲ ਸ. ਜਰਨੈਲ ਸਿੰਘ ਨੇ ਦਿੱਤੀ।
ਸ.ਜਰਨੈਲ ਸਿੰਘ ਨੇ ਕਿਹਾ ਕਿ ਕੈਮਿਸਟਰੀ ਲੈਕਚਰਾਰ ਤਜਿੰਦਰ ਕੌਰ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਈ ਮਹੀਨੇ ਦੌਰਾਨ ਕਰਵਾਏ ਲੇਖ ਮੁਕਾਬਲਿਆਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲੈਕੇ ਸਕੂਲ ਦੀ ਸੌ ਫੀ ਸਦੀ ਭਾਗੀਦਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦਾ ਲੇਖ ਮੁਕਾਬਲਿਆਂ ਵਿੱਚ ਉਤਸ਼ਾਹ ਦੇਖਦੇ ਹੋਏ ਅੱਗੇ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਅਜਿਹੀ ਸ਼ਮੂਲੀਅਤ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਮਨੁੱਖਤਾ ਲਈ ਪ੍ਰੇਰਨਾ ਸਰੋਤ ਅਤੇ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਤਿਆਗ ਅਤੇ ਕੁਰਬਾਨੀ ਬਾਰੇ ਜਾਣਕਾਰੀ ਭਰਪੂਰ ਲੇਖ ਲਿਖੇ । ਪਿ੍ਰੰਸੀਪਲ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੌ ਫੀ ਸਦੀ ਭਾਗੀਦਾਰ ਲਈ ਵਧਾਈ ਦਿੱਤੀ।
Please Share This News By Pressing Whatsapp Button