ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਕਰਵਾਏ ਲੇਖ ਮੁਕਾਬਲਿਆਂ ’ਚੋਂ ਬਲਾਕ ਸੁਨਾਮ-2 ਮੋਹਰੀ: ਜਸਵੀਰ ਕੌਰ
ਸੰਗਰੂਰ, 4 ਜੂਨ:
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਜ਼ਿਲ੍ਹੇ ’ਚੋਂ ਸੁਨਾਮ-2 ਬਲਾਕ ਮੋਹਰੀ ਰਿਹਾ। ਇਹ ਜਾਣਕਾਰੀ ਸੁਨਾਮ-2 ਬਲਾਕ ਦੇ ਕੁਆਰਡੀਨੇਟਰ ਜਸਵੀਰ ਕੌਰ ਨੇ ਦਿੱਤੀ।
ਕੁਆਰਡੀਨੇਟਰ ਜਸਵੀਰ ਕੌਰ ਨੇ ਕਿਹਾ ਕਿ ਪੰਜਾਬ ਭਰ ਵਿਚ ਕਰਵਾਏ ਗਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਲੇਖ ਮੁਕਾਬਲਿਆਂ ਵਿਚੋਂ ਜ਼ਿਲ੍ਹਾ ਸੰਗਰੂਰ ਦਾ ਪਹਿਲਾ ਸਥਾਨ ਰਿਹਾ ਤੇ ਜ਼ਿਲ੍ਹੇ ਵਿਚੋਂ ਬਲਾਕ ਸੁਨਾਮ-2 ਮੋਹਰੀ ਰਿਹਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮਲਕੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਕੁਮਾਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਨੂੰ ਵਧਾਈ ਦਿੰਦਿਆਂ ਅੱਗੇ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਵੱਧ ਤੋਂ ਵੱਧ ਸੁਨਾਮ-2 ਦੀ ਭਾਗੀਦਾਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਉਹ ਸੁਮਾਨ-2 ਬਲਾਕ ਦਾ ਸਥਾਨ ਬਰਕਰਾਰ ਰੱਖਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ ਤਾਂ ਜੋ ਸੰਗਰੂਰ ਜ਼ਿਲ੍ਹੇ ਦੇ ਨਾਲ-ਨਾਲ ਸੁਨਾਮ ਬਲਾਕ-2 ਦਾ ਨਾਂਅ ਵੀ ਪੰਜਾਬ ਪੱਧਰ ’ਤੇ ਰੋਸ਼ਨ ਹੋਵੇ।
Please Share This News By Pressing Whatsapp Button