ਜਿ਼ਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਪ੍ਰਾਰਥੀਆਂ ਲਈ ਮੁਫ਼ਤ ਕਾਊਂਸਲਿੰਗ
ਸੰਗਰੂਰ, 4 ਜੂਨ:
ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜਗਾਰ ਮਿਸ਼ਨ ਤਹਿਤ ਵਿਦੇਸ਼ ਵਿੱਚ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਲਈ ਪੰਜਾਬ ਮੰਡੀ ਬੋਰਡ, ਮੋਹਾਲੀ ਵਿਖੇ ਸਟੱਡੀ ਅਤੇ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ, ਇਸ ਪਲੇਸਮੈਂਟ ਸੈਲ ਵਿਖੇ ਨੌਜਵਾਨਾਂ ਨੂੰ ਮੁਫ਼ਤ ਕਾਊਂਸਲਿੰਗ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਦਫ਼ਤਰ ਜਿ਼ਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਦਿੱਤੀ।
ਉਨ੍ਹਾ ਕਿਹਾ ਕਿ ਸਟੱਡੀ ਅਤੇ ਪਲੇਸਮੈਂਟ ਸੈਲ ਦਾ ਪਹਿਲਾ ਰਾਊਂਡ ਮਾਰਚ ਵਿੱਚ ਖਤਮ ਹੋ ਚੁੱਕਾ ਹੈ ਅਤੇ ਹੁਣ ਦੂਸਰਾ ਰਾਊਂਡ ਮਈ ਮਹੀਨੇ ਵਿੱਚ ਮੁਕੰਮਲ ਕੀਤਾ ਜਾਣਾ ਸੀ ਪਰ ਕੋਵਿਡ-19 ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਹੁਣ ਦੂਸਰੇ ਰਾਊਂਡ ਦੀ ਕਾਊਂਸਲਿੰਗ ਜਲਦ ਹੀ ਆਨਲਾਈਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਇਸ ਕਾਊਂਸਲਿੰਗ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਹ ਰੋਜਗਾਰ ਦਫਤਰ ਸੰਗਰੂਰ ਵਿਖੇ ਆ ਕੇ ਆਪਣੇ ਦਸਤਾਵੇਜ਼ ਤਸਦੀਕ ਕਰਵਾ ਸਕਦੇ ਹਨ।
ਸ੍ਰੀ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਦੇ ਇਹਨਾਂ ਰਾਊਂਡਸ ਵਿੱਚੋਂ ਜਿਆਦਾ ਸਕੋਰ ਹੋਣਗੇ, ਉਹਨਾਂ ਦੀ ਫਾਈਲ ਪ੍ਰੋਸੈਸ ਵਿੱਚ ਮਦਦ ਕੀਤੀ ਜਾ ਸਕਦੀ ਹੈ। ਉਨ੍ਰਾਂ ਕਿਹਾ ਕਿ ਇਸ ਸ਼ੈਸ਼ਨ ਵਿੱਚ ਕਾਊਂਸਲਿੰਗ ਲੈਣ ਵਾਲੇ ਪ੍ਰਾਰਥੀਆਂ ਦਾ ਆਈਲੈਟਸ ਪੇਪਰ ਕਲੀਅਰ ਹੋਣਾ ਚਾਹੀਦਾ ਹੈ ਅਤੇ ਇਸ ਸ਼ੈਸ਼ਨ ਤੋਂ ਪਹਿਲਾਂ-ਪਹਿਲਾਂ ਉਹ ਆਪਣੇ ਆਈਲੈਟਸ ਰਿਜਲਟ ਨਾਲ ਰੋਜਗਾਰ ਦਫਤਰ ਵਿਖੇ ਆ ਕੇ ਦਸਤਾਵੇਜ਼ ਜਮਾਂ ਕਰਵਾਉਣਾ ਯਕੀਨੀ ਬਣਾਉਣ, ਤਾਂ ਜੋ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ।
Please Share This News By Pressing Whatsapp Button