ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਅੰਦਰ ਅੱਜ 177 ਕੋਵਿਡ ਮਰੀਜ਼ ਸਿਹਤਯਾਬ ਹੋਏ- ਡਿਪਟੀ ਕਮਿਸ਼ਨਰ
ਸੰਗਰੂਰ, 4 ਜੂਨ:
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂਂ ਰੋਜ਼ਾਨਾ ਪਾਜ਼ਟਿਵ ਮਰੀਜ਼ਾਂ ਦਾ ਠੀਕ ਹੋਣਾ ਜ਼ਿਲ੍ਹਾ ਵਾਸੀਆਂ ਲਈ ਚੰਗਾ ਸੰਕੇਤ ਹੈ। ਕੋਰੋਨਾ ਨੰੂ ਹਰਾਉਣ ਲਈ ਜ਼ਿਲ੍ਹਾ ਵਾਸੀਆਂ ਵੱਲੋਂ ਮਿਲ ਰਹੇ ਸਹਿਯੋਗ ਕਾਰਨ ਹੀ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹੇ ਅੰਦਰ 177 ਮਰੀਜ਼ ਨੇ ਕੋਰੋਨੇ ਵਾਇਰਸ ਨੂੰ ਮਾਤ ਦਿੱਤੀ । ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 151 ਮਰੀਜ਼ ਹੋਮਆਈਸ਼ੋਲੇਸ਼ਨ ਤੋਂ ਅਤੇ 26 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਨੇ ਕਿਹਾ ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ 14884 ਮਰੀਜ ਪਾਜ਼ਟਿਵ ਪਾਏ ਗਏ ਸਨ ਜਿਨ੍ਹਾਂ ਵਿੱਚੋਂ 13139 ਕੋਵਿਡ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾ ਕਿਹਾ ਕਿ ਜ਼ਿਲ੍ਹੇ ਅੰਦਰ 967 ਐਕਟਿਵ ਕੇਸ ਹਨ।
ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਅਕਸਰ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੰੂ ਪਹਿਲ ਦੇਣਾ ਅਤਿ ਜਰੂਰੀ ਹੈ।
Please Share This News By Pressing Whatsapp Button