ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ
ਪਾਤੜਾਂ 5 ਜੂਨ (ਰਮਨ ਜੋਸ਼ੀ ):
ਵਾਤਾਵਰਣ ਦਿਵਸ ਮੌਕੇ ਅੱਜ ਨਗਰ ਪੰਚਾਇਤ ਘੱਗਾ ਵੱਲੋਂ ਪਾਰਕ ਅਤੇ ਹੋਰ ਸਾਂਝੀਆਂ ਥਾਵਾਂ ਤੇ ਵੱਖ-ਵੱਖ ਕਿਸਮ ਦੇ ਛਾਂਦਾਰ ਬੂਟੇ ਲਗਾਕੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੱਤਾ ਗਿਆ ਹੈ । ਜਾਣਕਾਰੀ ਦਿੰਦਿਆਂ ਸਮਾਜ ਸੇਵੀ ਅਤੇ ਪ੍ਰਧਾਨ ਸ੍ਰੀਮਤੀ ਜਸਵੀਰ ਕੌਰ ਨੇ ਦੱਸਿਆ ਕਿ ਹਰ ਸਾਲ ਵਾਤਾਵਰਨ ਦਿਵਸ ਵਾਲੇ ਦਿਨ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਪਾਣੀ ਵਾਲੀ ਟੈਂਕੀ ਅਤੇ ਹੋਰ ਸਾਂਝੀਆਂ ਥਾਵਾਂ ਵਿਚ ਪੋਦੇ ਲਗਾਏ ਗਏ ਹਨ । ਉਨ੍ਹਾਂ ਕਿਹਾ ਕਿ ਆਕਸੀਜਨ ਮਨੁੱਖ ਦੀ ਸਭ ਤੋਂ ਵੱਡੀ ਜ਼ਰੂਰਤ ਹੈ ਕਿਉਂਕਿ ਜਿਉਂਦਾ ਰਹਿਣ ਲਈ ਸਭ ਤੋਂ ਪਹਿਲਾਂ ਆਕਸੀਜਨ ਦੀ ਲੋੜ ਹੁੰਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ ਪਾਸ ਨੂੰ ਲਗਾਏ ਗਏ ਪੌਦਿਆਂ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਕਿ ਵਾਤਾਵਰਨ ਵਿਚ ਆ ਰਹੇ ਗੰਧਲੇਪਣ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਸੀ ਅਤੇ ਹੋਰ ਸ਼ਹਿਰੀ ਲੋਕ ਹਾਜ਼ਰ ਸਨ
Please Share This News By Pressing Whatsapp Button