ਸੂਬੇ ਨੂੰ ਤੰਦਰੁਸਤ ਰੱਖਣ ਲਈ ਮੁੱਖ ਮੰਤਰੀ ਨੇ ਮੁੜ ਸ਼ੁਰੂ ਕੀਤਾ ਮਿਸ਼ਨ ਤੰਦਰੁਸਤ ਪੰਜਾਬ-ਕੇ.ਕੇ. ਸ਼ਰਮਾ
ਪਟਿਆਲਾ, 5 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਹ ਪ੍ਰਗਟਾਵਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕੀਤਾ। ਉਹ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ਵ ਵਾਤਾਵਰਨ ਦਿਸਵ ਮੌਕੇ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਦੁਬਾਰਾ ਸ਼ੁਰੂ ਕਰਨ ਦੇ ਵਰਚੂਅਲ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਅਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਵੀ ਮੌਜੂਦ ਸਨ।
ਸ੍ਰੀ ਕੇ.ਕੇ. ਸ਼ਰਮਾ ਨੇ ਪ੍ਰੋਗਰਾਮ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਰਾਜ ਅੰਦਰ ਮੁੜ ਵਿਊਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਫ਼ ਤੇ ਸੁਰੱਖਿਅਤ ਭੋਜਨ, ਸਾਫ਼ ਤੇ ਸ਼ੁੱਧ ਪਾਣੀ, ਛੱਪੜਾਂ ਦਾ ਨਵੀਨੀਕਰਨ, ਘਰ-ਘਰ ਹਰਿਆਲੀ, ਸੜਕ ਸੁਰੱਖਿਆ, ਖੇਡੋ ਪੰਜਾਬ ਆਦਿ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ, ਜਿਨ੍ਹਾਂ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ। ਸ੍ਰੀ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਇਸ ਦੌਰਾਨ ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਅਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਇਹ ਮਿਸ਼ਨ ਤੰਦਰੁਸਤ ਸਫ਼ਲ ਹੋਵੇਗਾ ਅਤੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਨ ਦੇਣ ‘ਚ ਜਰੂਰ ਕਾਮਯਾਬ ਹੋਵਾਂਗੇ। ਦੋਵਾਂ ਆਗੂਆਂ ਨੇ ਕਿਹਾ ਕਿ ਮੌਜੂਦਾ ਕੋਵਿਡ ਮਹਾਂਮਾਰੀ ਦੇ ਦੌਰ ‘ਚ ਸਾਨੂੰ ਦਰਖਤਾਂ ਵੱਲੋਂ ਪੈਦਾ ਕੀਤੀ ਜਾਂਦੀ ਆਕਸੀਜਨ ਦੀ ਕੀਮਤ ਸਮਝ ਆਈ ਹੈ, ਜਿਸ ਲਈ ਉਮੀਦ ਹੈ ਕਿ ਲੋਕ ਹੁਣ ਵੱਧ ਤੋਂ ਵੱਧ ਬੂਟੇ ਲਾਉਣਗੇ।
ਇਸ ਮੌਕੇ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸੰਤੋਖ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਰਾਜ ਕੌਰ, ਨਗਰ ਸੁਧਾਰ ਟਰਸਟ ਚੇਅਰਮੈਨ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਹਲਕਾ ਯੂਥ ਪ੍ਰਧਾਨ ਅਨੁਜ ਖੋਸਲਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਪ੍ਰਦੂਸ਼ਨ ਰੋਕਥਾਮ ਬੋਰਡ ਦੇ ਵਾਤਾਵਰਨ ਇੰਜੀਨੀਅਰ ਨਵਤੇਸ਼ ਸਿੰਗਲਾ ਨੇ ਵੀ ਸ਼ਮੂਲੀਅਤ ਕੀਤੀ।
Please Share This News By Pressing Whatsapp Button