ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਭੁੱਲਰਹੇੜੀ ਵਿਖੇ ਕਰਵਾਏ ਕਵਿਤਾ ਉਚਾਰਨ ਮੁਕਾਬਲੇ
ਸੰਗਰੂਰ, 7 ਜੂਨ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਸਾਲਾ ਪ੍ਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੁੱਲਰਹੇੜੀ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਪਿ੍ਰੰਸੀਪਲ ਸੁਰਿੰਦਰ ਕੌਰ ਨੇ ਦਿੱਤੀ।
ਪਿ੍ਰੰਸੀਪਲ ਸੁਰਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਪ੍ਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਐਕਟੀਵਿਟੀ ਇੰਚਾਰਜ ਸ.ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ, ਇਨਾਂ ਮੁਕਬਾਲਿਆ ਵਿੱਚ ਸੈਕੰਡਰੀ ਪੱਧਰ ’ਤੇ ਪਹਿਲਾ ਸਥਾਨ ਬਾਰ੍ਹਵੀਂ ਜਮਾਤ ਦੀ ਕੋਮਲਪ੍ਰੀਤ ਕੌਰ ਨੇ, ਦੂਜਾ ਸਥਾਨ ਗਿਆਰਵੀਂ ਜਮਾਤ ਦੇ ਜਸ਼ਨਦੀਪ ਸਿੰਘ ਅਤੇ ਤੀਜਾ ਸਥਾਨ ਦਸਵੀਂ ਜਮਾਤ ਦੀ ਕੋਮਲਪ੍ਰੀਤ ਕੌਰ ਨੇ ਪ੍ਰਾਪਤ ਕੀਤੀ। ਪਿ੍ਰੰਸੀਪਲ ਵੱਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਵਧ ਚਡ੍ਹ ਕੇ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
Please Share This News By Pressing Whatsapp Button