ਮਿਸ਼ਨ ਤੰਦਰੁੁਸਤ ਪੰਜਾਬ ਤਹਿਤ ਡੇਂਗੂ ਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਗਤੀਵਿਧੀਆਂ ਤੇਜ਼
ਭਵਾਨੀਗੜ੍/ਸੰਗਰੂਰ, 8 ਜੂਨ:
ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਬਲਾਕ ਭਵਾਨੀਗੜ੍ਹ ਵਿਖੇ ਫੀਲਡ ਸਟਾਫ ਵੱਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫ਼ਸਰ, ਸੀ.ਐਚੀ.ਸੀ. ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਆਹੂਜਾ ਨੇ ਦਿੱਤੀ।
ਡਾ. ਮਹੇਸ਼ ਕੁਮਾਰ ਨੇ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਮੇਲ ) ਦੀਆਂ ਟੀਮਾਂ ਦਾ ਗਠਨ ਕਰਕੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੰੂ ਡੇਂਗੂ ਤੇ ਮਲੇਰੀਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰ (ਮੇਲ ) ਵੱਲੋਂ ਰੋਜ਼ਾਨਾ ਨਿਰਧਾਰਿਤ ਕੀਤੀ ਗਈ ਆਬਾਦੀ ਵਿਚੋਂ ਘਰਾਂ, ਦੁਕਾਨਾਂ ਦਾ ਦੌਰਾ ਕੀਤਾ ਜਾਂਦਾ ਹੈ ਤੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਗਮਲਿਆਂ, ਪੁਰਾਣੇ ਟਾਇਰਾਂ, ਬਰਤਨ ਆਦਿ ਵਿੱਚ ਬਰਸਾਤੀ ਪਾਣੀ ਜਮ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਦੁਆਰਾ ਜਿੱਥੇ ਵੀ ਡੇਂਗੂ ਦਾ ਲਾਰਵਾ ਮਿਲਦਾ ਹੈ ਉਸ ਨੰੂ ਤੁਰੰਤ ਨਸ਼ਟ ਕਰ ਦਿੱਤਾ ਜਾਂਦਾ ਹੈ।
ਇਸ ਮੌਕੇ ਬਲਾਕ ਐਜੂਕੇਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਡੇਂਗੂ ,ਮਲੇਰੀਆ ਤੇ ਚਿਕਨਗੁਨੀਆ ਫੈਲਾਉਣ ਵਾਲੇ ਮੱਛਰ ਇਸ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ ਤੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘੱਟੋ ਘੱਟ ਹਫ਼ਤੇ ਵਿਚ ਇਕ ਵਾਰ ਅਪਣੇ ਘਰਾਂ ਤੇ ਦਫ਼ਤਰਾਂ ਦੇ ਕੂਲਰਾਂ ਦਾ ਪਾਣੀ ਬਦਲਣਾ ਚਾਹੀਦਾ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਕਾਕਾ ਰਾਮ ਸ਼ਰਮਾ ਸਮੇਤ ਸੀ.ਐਚ.ਸੀ. ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।
Please Share This News By Pressing Whatsapp Button