ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ‘ਜ਼ਿੰਮੇਵਾਰ ਸੰਗਰੂਰ’ ਮਹਿੰਮ ਤਹਿਤ ਰਾਮ ਨਗਰ ਬਸਤੀ ’ਚ ਲਾਇਆ ਟੀਕਾਕਰਨ ਕੈਂਪ
ਸੰਗਰੂਰ, 11 ਜੂਨ:
ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਇਲਾਕਾ ਵਾਸੀਆਂ ਨੂੰ ਕੋਵਿਡ ਮਹਾਂਮਾਰੀ ਦੇ ਦੌਰ ’ਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੋਵਿਡ ਵੈਕਸੀਨੇਸ਼ਨ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਸਥਾਨਕ ਰਾਮ ਨਗਰ ਬਸਤੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਦੋ-ਦਿਨਾ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਵਿਚ ਯੋਗ ਲਾਭਪਾਤਰੀਆਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਦੀ ਖੁਰਾਕ ਲਗਾਈ ਗਈ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਵਾਸੀ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਤੇ ਆਪਣੇ ਪਰਿਵਾਰ ਨੂੰ ਕੋਰੋਨਾਵਾਇਰਸ ਤੋਂ ਬਚਾਉਣ ਤੇ ਇਸ ਪ੍ਰਤੀ ਜਾਗਰੂਕ ਰੱਖਣ ਲਈ ਹੀ ਉਨ੍ਹਾਂ ਵੱਲੋਂ ‘ਜ਼ਿੰਮੇਵਾਰ ਸੰਗਰੂਰ’ ਨਾਂ ਦੀ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਵਲੰਟੀਅਰਾਂ ਵੱਲੋਂ ਦੋਵੇਂ ਦਿਨ ਇਲਾਕੇ ’ਚ ਘਰੋ-ਘਰੀ ਜਾ ਕੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋੜੀਂਦੀ ਮਾਤਰਾ ’ਚ ਆਕਸੀਜਨ ਉਪਲਬਧਤਾ ਵਾਲੇ ਬੈੱਡ ਯਕੀਨੀ ਬਣਾਉਣ ਦੇ ਨਾਲ-ਨਾਲ ਸੰਗਰੂਰ ਵਾਸੀਆਂ ਦੀ ਕੋਵਿਡ ਮਹਾਂਮਾਰੀ ਦੀ ਹਰ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਇੱਕ ਹੈਲਪਲਾਇਨ ਨੰਬਰ ਵੀ ਜਾਰੀ ਕੀਤਾ ਹੈ ਜਿਸ ’ਤੇ ਕਾਲ ਕਰਕੇ ਲੋਕ ਕੋਰੋਨਾਵਾਇਰਸ ਸਬੰਧੀ ਕੋਈ ਵੀ ਮਦਦ ਜਾਂ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੈਲਪਲਾਇਨ ’ਤੇ ਤੈਨਾਤ ਵਲੰਟੀਅਰਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ 2 ਘੰਟਿਆਂ ’ਚ ਹੱਲ ਯਕੀਨੀ ਬਣਾਇਆ ਜਾਂਦਾ ਹੈ।
Please Share This News By Pressing Whatsapp Button