ਕੋਵਿਡ ਟੀਕਾਕਰਨ ਲਈ ਜਿਲ੍ਹਾ ਪ੍ਬੰਧਕੀ ਕੰਪਲੈਕਸ ਵਿਖੇ ਲੱਗੇਗਾ ਮੈਗਾ ਕੈਂਪ 23 ਨੂੰ
ਸੰਗਰੂਰ 19 ਜੂਨ:
ਮਿਸ਼ਨ ਫਤਿਹ ਮੁਹਿੰਮ ਤਹਿਤ ਕੋਵਿਡ19 ਨੂੰ ਕਾਬੂ ਕਰਨ ਲਈ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਹੀ ਮਿਤੀ 23 ਜੂਨ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਸਥਿਤ ਆਡੀਟੋਰੀਅਮ ਹਾਲ ਵਿਖੇ ਕੋਵਿਡ ਵੈਕਸੀਨੇਸ਼ਨ ਕਰਨ ਲਈ ਵਿਸ਼ੇਸ਼ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੂੰ ਮੁਕੰਮਲ ਰੂਪ ਵਿੱਚ ਕਾਬੂ ਕਰਨ ਲਈ ਵੈਕਸੀਨ ਕਾਰਗਰ ਹਥਿਆਰ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਵਧ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਰੂਟੀਨ ਟੀਕਾਕਰਨ ਕੈਂਪਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਆਊਟਰੀਚ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਆਡੀਟੋਰੀਅਮ ਹਾਲ ਵਿੱਚ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਯੋਗ ਲਾਭਪਾਤਰੀ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੈਕਸੀਨ ਲਗਵਾ ਸਕਣਗੇ ।
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗੀ ਦਫ਼ਤਰਾਂ ਵਿੱਚ ਕੰਮ ਕਰਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਨਾਲ ਆਪਣੇ ਪਰਿਵਾਰ ਦਾ ਵੀ ਟੀਕਾਕਰਨ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵਿਅਕਤੀ ਵੀ ਇਸ ਕੈਂਪ ਦਾ ਲਾਹਾ ਲੈ ਸਕਦੇ ਹਨ ਅਤੇ ਆਪਣਾ ਟੀਕਾਕਰਨ ਕਰਵਾ ਸਕਦੇ ਹਨ।
Please Share This News By Pressing Whatsapp Button