400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ
ਸੰਗਰੂਰ, 25 ਜੂਨ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੀਮਾਂ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਆਨ ਲਾਈਨ ਲੇਖ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪਿ੍ਰੰਸੀਪਲ ਸ੍ਹੀਮਤੀ ਬੰਧਨਾ ਨੇ ਦਿੱਤੀ।
ਸ਼੍ਰੀਮਤੀ ਬੰਧਨਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ। ਉਨ੍ਹਾ ਦੱਸਿਆ ਕਿ ਲੇਖ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਸਾਂਝੀ ਕੀਤੀ ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਜਸ਼ਨਦੀਪ ਕੌਰ ਨੇ ਪਹਿਲਾ, ਅਰਮਾਨ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਨੋਡਲ ਅਫਸਰ ਸੁਖਜੀਤ ਸਿੰਘ, ਗਾਇਡ ਅਧਿਆਪਕ ਮੈਡਮ ਬਬੀਤਾ ਕੁਮਾਰੀ ਦੇਵਗਨ ਸਮੇਤ ਸਮੂਹ ਕਲਾਸ ਇੰਚਾਰਜ ਸਾਹਿਬਾਨ ਹਾਜ਼ਰ ਸਨ
Please Share This News By Pressing Whatsapp Button