ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀਆਂ ਵਿੱਚ 30 ਜੂਨ ਤੱਕ ਵਾਧਾ
ਸੰਗਰੂਰ, 26 ਜੂਨ:
ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ਼੍ਰੀ ਰਾਮਵੀਰ ਨੇ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਕੋਵਿਡ-19 ਦੀਆਂ ਪਾਬੰਦੀਆਂ ਵਿਚ 30 ਜੂਨ 2021 ਤੱਕ ਵਾਧਾ ਕਰਦਿਆਂ ਆਈਲੈਟਸ ਸੈਂਟਰ ਖੋਲਣ ਦੀ ਆਗਿਆ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਹਿਲਾਂ ਲਗਾਈਆਂ ਪਾਬੰਦੀਆਂ ਨੂੰ 30 ਜੂਨ ਤੱਕ ਵਧਾਇਆ ਗਿਆ ਹੈ। ਹੁਕਮਾਂ ਅਨੁਸਾਰ ਆਇਲੈਟਸ ਸੈਂਟਰਾਂ ਦੇ ਅਧਿਆਪਕਾਂ, ਸਟਾਫ ਅਤੇ ਪੜਨ ਆਉਣ ਵਾਲੇ ਵਿਦਿਆਰਥੀਆਂ ਦੇ ਵੈਕਸੀਨ ਦੀ ਘੱਟੋ-ਘਟ ਇਕ ਖੁਰਾਕ ਲੱਗਣ ਦੀ ਸ਼ਰਤ ‘ਤੇ ਆਇਲੈਟਸ ਸੈਂਟਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਜਾਰੀ ਹੁਕਮਾਂ ਮੁਤਾਬਕ ਬਾਕੀ ਪਾਬੰਦੀਆਂ ਪਹਿਲਾਂ ਦੀ ਤਰ੍ਹਾਂ ਲਾਗੂ ਰਹਿਣਗੀਆਂ।
Please Share This News By Pressing Whatsapp Button