♦इस खबर को आगे शेयर जरूर करें ♦

ਸਰਕਾਰੀ ਮਿਡਲ ਸਕੂਲ ਜੈਦ ਪੱਤੀ ਲੋਂਗੋਵਾਲ ਵਿਖੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ

ਸੰਗਰੂਰ 28 ਜੂਨ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਜੈਦ ਪੱਤੀ ਲੋਂਗੋਵਾਲ   ਵਿਖੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ । ਇਸ ਆਨਲਾਈਨ ਕਵਿਤਾ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਮੁੱਖ ਅਧਿਆਪਕਾ ਸ੍ਰੀਮਤੀ ਆਸਾ ਰਾਣੀ ਨੇ ਦਿੱਤੀ।
ਸ੍ਰੀਮਤੀ ਆਸਾ ਰਾਣੀ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਲੀਦਾਨ ਬਾਰੇ ਜਾਣੂ ਕਰਵਾਉਣ ਵਿੱਚ ਸਹਾਈ ਹੋ ਰਹੇ ਹਨ। ਉਨਾਂ ਦੱਸਿਆ ਕਿ ਗੁਰੂ ਸਾਹਿਬ ਨੇ ਮਾਨਵਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਬਲੀਦਾਨ ਦੇ ਦਿੱਤਾ। ਉਨਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।

ਉਨਾਂ ਦੱਸਿਆ ਕਿ ਕਵਿਤਾ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸਾਲੀ ਜਾਣਕਾਰੀ ਸਾਂਝੀ ਕੀਤੀ ਗਈ। ਉਨਾਂ ਦੱਸਿਆ ਕਿ ਮੁਕਾਬਲੇ ’ਚ ਰਮਨਦੀਪ ਕੌਰ ਜਮਾਤ ਸੱਤਵੀਂ ਨੇ ਪਹਿਲਾ,  ਸਵਰਨਪ੍ੀਤ ਕੌਰ ਜਮਾਤ ਸੱਤਵੀਂ ਨੇ ਦੂਜਾ ਅਤੇ ਗੁਰਿੰਦਰ ਸਿੰਘ ਜਮਾਤ ਅੱਠਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਨੋਡਲ ਅਧਿਆਪਕਾ ਸ੍ਰੀਮਤੀ ਮਨਦੀਪ ਕੌਰ ਅਤੇ ਸਮੂਹ ਕਲਾਸ ਇੰਚਾਰਜ ਅਧਿਆਪਕਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129