ਮਿਸ਼ਨ ਫ਼ਤਿਹ ਤਹਿਤ 11 ਜਣੇ ਕੋਰੋਨਾ ’ਤੇ ਫਤਿਹ ਹਾਸਿਲ ਕਰਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ
ਸੰਗਰੂਰ, 28 ਜੂਨ:
ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਜ਼ਿਲਾ ਸੰਗਰੂਰ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ ਕਿ ਅੱਜ 11 ਜਣੇ ਕੋਰੋਨਾਵਾਇਰਸ ਨੂੰ ਹਰਾ ਕੇ ਸਿਹਤਯਾਬ ਹੋਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਸ਼੍ਰੀ ਰਾਮਵੀਰ ਨੇ ਦੱਸਿਆ ਕਿ ਹੁਣ ਤੱਕ ਸਿਹਤ ਬਲਾਕ ਸੰਗਰੂਰ ਦੇ 2788, ਧੂਰੀ ਦੇ 1343, ਸੁਨਾਮ ਦੇ 1437, ਕੌਹਰੀਆਂ ਦੇ 1062, ਭਵਾਨੀਗੜ ਦੇ 774, ਲੌਂਗੋਵਾਲ ਦੇ 1369, ਮੂਨਕ ਦੇ 1194, ਸ਼ੇਰਪੁਰ ਦੇ 1054 ਅਤੇ ਫ਼ਤਿਹਗੜ ਪੰਜਗਰਾਈਆਂ ਦੇ 837 ਵਿਅਕਤੀ ਕੋਰੋਨਾਵਾਇਰਸ ਨੂੰ ਮਾਤ ਦੇ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਵੇਂ ਕੋਰੋਨਾਵਾਇਰਸ ਦੇ ਕੇਸਾਂ ਵਿੱਚ ਕਮੀ ਆਈ ਹੈ ਪਰ ਫ਼ਿਰ ਵੀ ਸਾਵਧਾਨ ਰਿਹਾ ਜਾਵੇ। ਉਨਾਂ ਕਿਹਾ ਕਿ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ। ਉਨਾਂ ਕਿਹਾ ਕਿ ਸਾਰੇ ਜ਼ਿਲਾ ਵਾਸੀ ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰ ਕਰਵਾਉਣ । ਉਨਾਂ ਦੱਸਿਆ ਕਿ ਜ਼ਿਲੇ ’ਚ ਵੱਖ ਵੱਖ ਥਾਵਾਂ ’ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ, ਇਸ ਲਈ ਸਮੂਹ ਯੋਗ ਵਿਅਕਤੀ ਟੀਕਾਕਰਨ ਜ਼ਰੂਰ ਕਰਵਾਉਣ
Please Share This News By Pressing Whatsapp Button