ਵਿਜੈ ਇੰਦਰ ਸਿੰਗਲਾ ਵੱਲੋਂ ਜੌਲੀਆਂ ਗੁਰਦੁਆਰੇ ’ਚ ਅੱਗ ਲਗਾਉਣ ਦੇ ਮਾਮਲੇ ’ਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ ਦਾ ਭਰੋਸਾ
ਭਵਾਨੀਗੜ/ਸੰਗਰੂਰ, 29 ਜੂਨ:
ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਸ਼੍ਰੀ ਵਿਵੇਕ ਸ਼ੀਲ ਸੋਨੀ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਜੌਲੀਆਂ ਪਿੰਡ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਮਾਮਲੇ ਦੀ ਅਸਲੀਅਤ ਪਤਾ ਕਰਨ ਦੇ ਨਾਲ-ਨਾਲ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸਦੇ ਨਾਲ ਹੀ ਉਨਾਂ ਐਸ.ਐਸ.ਪੀ. ਨੂੰ ਮਾਮਲੇ ਦੀ ਜਲਦੀ ਤੋਂ ਜਲਦੀ ਤਹਿ ਤੱਕ ਤਫ਼ਤੀਸ਼ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜੇਕਰ ਨਾਮਜ਼ਦ ਔਰਤ ਤੋਂ ਇਲਾਵਾ ਕੋਈ ਵੀ ਹੋਰ ਇਸ ਦੁਖਦਾਈ ਘਟਨਾਕ੍ਰਮ ’ਚ ਸ਼ਾਮਲ ਹੈ ਤਾਂ ਉਸਨੂੰ ਵੀ ਗਿ੍ਰਫ਼ਤਾਰ ਕਰਕੇ ਬਣਦੀ ਸਜ਼ਾ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਇੱਕ ਔਰਤ ਵੱਲੋਂ ਪਿੰਡ ਜੌਲੀਆਂ ਵਿਚਲੇ ਗੁਰੂਘਰ ਦੇ ਦਰਬਾਰ ਸਾਹਿਬ ’ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਪਾਲਕੀ ਸਾਹਿਬ ਅਤੇ ਹੋਰ ਸਤਿਕਾਰਤ ਸਾਮਾਨ ਨੂੰ ਅੱਗ ਲਗਾ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਤੁਰੰਤ ਹਰਕਤ ’ਚ ਆਉਦਿਆਂ ਉਸ ਔਰਤ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ।\
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ’ਚ ਸਰਬ-ਸਾਂਝੀਵਾਲਤਾ ਦਾ ਪ੍ਰਤੀਕ ਹਨ ਤੇ ਸਾਰੇ ਧਰਮਾਂ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ। ਉਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਮੁਫ਼ਾਦਾਂ ਲਈ ਸਮਾਜ ’ਚ ਫੁੱਟ ਪਾਉਣ ਲਈ ਅਜਿਹੇ ਘਿਨਾਉਣੇ ਤੇ ਅਤਿ ਨਿੰਦਣਯੋਗ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ ਜਿਨਾਂ ਦਾ ਮਕਸਦ ਪੰਜਾਬ ’ਚ ਸ਼ਾਂਤੀ ਭੰਗ ਕਰਨਾ ਹੁੰਦਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ’ਚ ਦੀ ਪੜਤਾਲ ਲਈ ਉਹ ਆਪ ਖੁਦ ਤਤਪਰਤਾ ਨਾਲ ਰੋਜ਼ਾਨਾ ਪੱਧਰ ’ਤੇ ਪੁਲਿਸ ਵਿਭਾਗ ਤੋਂ ਰਿਪੋਰਟ ਹਾਸਲ ਕਰ ਰਹੇ ਹਨ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਇਸ ਘਟਨਾਕ੍ਰਮ ’ਚ ਸ਼ਾਮਲ ਹਰ ਵਿਅਕਤੀ ਨੂੰ ਬਣਦੀ ਸਜ਼ਾ ਨਹੀਂ ਮਿਲਦੀ ਤਾਂ ਉਹ ਚੈਨ ਨਾਲ ਨਾ ਬੈਠਣ।
Please Share This News By Pressing Whatsapp Button