ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਪਾਬੰਦੀਆਂ ਵਿਚ 10 ਜੁਲਾਈ ਤੱਕ ਵਾਧਾ
ਸੰਗਰੂਰ, 1 ਜੁਲਾਈ:
ਪੰਜਾਬ ਸਰਕਾਰ ਦੇ ਗ਼੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 10 ਜੁਲਾਈ 2021 ਤੱਕ ਦਾ ਵਾਧਾ ਕੀਤਾ ਗਿਆ ਹੈ।
ਜਾਰੀ ਹੁਕਮਾਂ ਅਨੁਸਾਰ ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਨੰੂ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਬਸ਼ਰਤੇ ਸਟਾਫ਼ ਅਤੇ ਵਿਦਿਆਰਥੀਆਂ ਦੇ ਘੱਟੋ ਘੱਟ ਕੋਵਿਡ ਵੈਕਸੀਨ ਦੀ ਇਕ ਡੋਜ਼ ਜ਼ਰੂਰ ਲੱਗੀ ਹੋਵੇ।
ਹੁਕਮਾਂ ਅਨੁਸਾਰ ਬਾਰ, ਪੱਬ ਅਤੇ ਅਹਾਤੇ 50 ਫ਼ੀ ਸਦੀ ਸਮਰੱਥਾ ਨਾਲ ਖੋਲ੍ਹਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ ਹਾਲਾਂਕਿ ਇਨ੍ਹਾਂ ਵਿਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ ਅਤੇ ਵੇਟਰ, ਸਰਵਰ ਅਤੇ ਹੋਰ ਕਰਮਚਾਰੀਆਂ ਦੇ ਕੋਵਿਡ ਵੈਕਸੀਨ ਦੀ ਘੱਟੋ ਘੱਟ ਇਕ ਡੋਜ ਜ਼ਰੂਰ ਲੱਗੀ ਹੋਵੇ।
Please Share This News By Pressing Whatsapp Button