♦इस खबर को आगे शेयर जरूर करें ♦

ਲੂ ਤੋਂ ਬਚਾਅ ਲਈ ਗਰਮੀ ’ਚ ਪਾਣੀ ਜ਼ਿਆਦਾ ਪੀਓ ’ਤੇ ਬਾਹਰ ਘੱਟ ਨਿਕਲੋ -ਡਿਪਟੀ ਕਮਿਸਨਰ

ਸੰਗਰੂਰ, 3 ਜੁਲਾਈ:
ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦਿਆਂ ਡਿਪਟੀ ਕਮਿਸਨਰ ਸੰਗਰੂਰ ਸ੍ਰੀ ਰਾਮਵੀਰ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਜਰੂਰੀ ਸਾਵਧਾਨੀਆਂ ਵਰਤਣ ਅਤੇ ਲੋੜੀਂਦੇ ਉਪਾਅ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹੀ ਦਿਨੀਂ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਨ੍ਹਾਂ ਮਹੀਨਿਆਂ ਦੌਰਾਨ ਮੌਸਮ ਆਮ ਤੌਰ ‘ਤੇ ਕਾਫੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਤਿੱਖੀ ਗਰਮੀ ਦੇ ਦਿਨਾਂ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਵਧੇਰੇ ਸੰਭਾਲ ਦੀ ਲੋੜ ਹੁੰਦੀ ਹੈ ਕਿਉਂਕਿ ਗਰਮੀ ਅਤੇ ਲੂ ਦਾ ਅਸਰ 65 ਜਾਂ ਇਸ ਤੋਂ ਵੱਧ ਉਮਰ ਦੇ ਬਜੁਰਗਾਂ ਅਤੇ ਬੱਚਿਆਂ ‘ਤੇ ਜ਼ਿਆਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ ਹੋ ਕੇ ਡਿੱਗ ਸਕਦਾ ਹੈ।
ਡਿਪਟੀ ਕਮਿਸਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਵਿੱਚ ਪਾਣੀ ਜਅਿਾਦਾ ਪੀਓ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ ਅਤੇ ਜਅਿਾਦਾ ਪਾਣੀ ਪੀਓ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ‘ਤੇ ਐਨਕ ਲਾਓ ਤੇ ਟੋਪੀ ਪਾਓ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜੇ ਬੰਦ ਰੱਖੋ। ਲੂ ਦੇ ਲੱਛਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖੁਸਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸੀਆਂ ਵਿਚ ਕਮਜੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਉਨਾਂ ਕਿਹਾ ਕਿ  ਬੱਚਿਆਂ, ਬੁੱਢਿਆਂ ਤੇ ਗਰਭਵਤੀ ਔਰਤਾਂ ਨੂੰ ਲੂ ਲੱਗਣ ਦਾ ਖਤਰਾ ਜਅਿਾਦਾ ਰਹਿੰਦਾ ਹੈ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ‘ਤੇ ਗਰਮੀ ਜਾਂ ਲੂ ਦਾ ਅਸਰ ਜ਼ਿਆਦਾ ਹੋ ਸਕਦਾ ਹੈ, ਉਨ੍ਹਾਂ ਵਿੱਚ ਗਰਭਵਤੀ ਔਰਤਾਂ, ਮਜਦੂਰ, ਕਿਸਾਨ ਜਾਂ ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫੁਟਪਾਥਾਂ ‘ਤੇ ਰਹਿਣ ਵਾਲੇ ਲੋਕ, ਗਰਮ ਵਾਤਾਵਰਣ ਵਿਚ ਸਖਤ ਮਿਹਨਤ ਕਰਨ ਵਾਲੇ ਲੋਕ ਜਾਂ ਖੁੱਲ੍ਹੇ ਵਿਚ ਸਖਤ ਕਸਰਤ ਕਰਨ ਵਾਲੇ ਖਿਡਾਰੀ ਸਾਮਲ ਹਨ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129