ਵਿਦੇਸ਼ ਵਿਚ ਪੜ੍ਹਾਈ ਜਾਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਮੁਫ਼ਤ ਕਾਊਂਸਲਿੰਗ 12 ਜੁਲਾਈ ਨੂੰ: ਸੁਮਿੰਦਰ ਕੌਰ
ਸੰਗਰੂਰ, 5 ਜੁਲਾਈ:
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਵਿਦੇਸ਼ ਵਿਚ ਜਾਣ ਵਾਲੇ ਨੌਜਵਾਨਾਂ ਨੂੰ ਮੁਫ਼ਤ ਕਾਊਂਸਲਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਵਿਦੇਸ਼ ਵਿਚ ਪੜ੍ਹਾਈ ਜਾ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਇਸ ਦਾ ਲਾਭ ਜ਼ਰੂਰ ਉਠਾਉਣਾ ਚਾਹੀਦਾ ਹੈ। ਇਹ ਜਾਣਕਾਰੀ ਕਰੀਅਰ ਕਾਊਂਸਲਰ ਸੁਮਿੰਦਰ ਕੌਰ ਨੇ ਦਿੱਤੀ।
ਸੁਮਿੰਦਰ ਕੌਰ ਨੇ ਕਿਹਾ ਕਿ ਵਿਦੇਸ਼ਾਂ ਵਿਚ ਪੜ੍ਹਾਈ ਜਾਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਕਾਊਂਸਲਿੰਗ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਜਿਸ ਵਿੱਚ ਮੁਹਾਲੀ ਵਿਖੇ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਇਸ ਸਕੀਮ ਦਾ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਸੀ ਤੇ ਇਸ ਲਈ ਹੁਣ ਪ੍ਰਾਰਥੀਆਂ ਦੀ ਰੁਚੀ ਨੂੰ ਵੇਖਦਿਆਂ ਇਸ ਸਕੀਮ ਦਾ ਦੁਸਰਾ ਪੜਾਅ 12 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਹੋਵੇਗਾ। ਇਸ ਮੁਫ਼ਤ ਕਾਊਂਸਲਿੰਗ ਲਈ ਜੋ ਪ੍ਰਾਰਥੀ ਵਿਦੇਸ਼ ਵਿਚ ਪੜ੍ਹਾਈ ਕਰਨਾ ਚਾਹੁੰਦੇ ਹਨ ਉਹ https://tinyurl.com/sangFS ’ਤੇ ਅਤੇ ਵਿਦੇਸ਼ ਵਿਚ ਨੌਕਰੀ ਕਰਨ ਦੇ ਚਾਹਵਾਨ ਪ੍ਰਾਰਥੀ https://tinyurl.com/sangFP ’ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਨਾਲ ਸੰਪਰਕ ਕਰ ਸਕਦੇ ਹਨ।
Please Share This News By Pressing Whatsapp Button