ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ ਜ਼ਿਲ੍ਹਾ ਪ੍ਰੋਗਰਾਮ ਅਫਸਰ
ਸੰਗਰੂਰ 8 ਜੁਲਾਈ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਭਰ ਦੇ ਸਮੂਹ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਰੋਕਥਾਮ ਦਿਵਸ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦਿੱਤੀ ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਅਨੀਮੀਆ ਮੁਕਤ ਦਿਵਸ ਮਨਾਉਣ ਦਾ ਮੁੱਖ ਮੰਤਵ ਆਂਗਨਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਨੂੰ ਅਨੀਮੀਆ ਜਹੀ ਖਤਰਨਾਕ ਬਿਮਾਰੀ ਦੇ ਬਚਾਅ ਅਤੇ ਪ੍ਰਬੰਧ ਬਾਰੇ ਦੱਸਣਾ ਹੈ। ਇਸ ਦੌਰਾਨ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਔਰਤਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਅਨੀਮੀਆ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਵਿੱਚ ਅਨੀਮੀਆ ਦਾ ਪਤਾ ਲਾਉਣ ਲਈ ਸਮੇਂ ਸਮੇਂ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿਚ ਖੂਨ ਦੀ ਕਮੀ ਦਾ ਪਤਾ ਲੱਗਣ ’ਤੇ ਤੁਰੰਤ ਡਾਕਟੀ ਸਹਾਇਤਾ ਲੈਣੀ ਚਾਹੀਦੀ ਹੈ ਅਤੇ ਡਾਕਟਰਾਂ ਵਲੋਂ ਦੱਸੀ ਜਾਣ ਵਾਲੀ ਦਵਾਈ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨੀਮੀਆ ਦਾ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਹੋਰ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਅਨੀਮੀਆ ਦੀ ਰੋਕਥਾਮ ਲਈ ਖ਼ੁਰਾਕ ਦਾ ਵੀ ਖਾਸ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਖ਼ੁਰਾਕ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਲੋਹ ਤੱਤ ਭਰਪੂਰ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਵੱਲੋਂ ਕੋਵਿਡ-19 ਅਧੀਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਸਾਰਿਆਂ ਨੂੰ ਪ੍ਰੇਰਿਤ ਕੀਤਾ ਗਿਆ।
Please Share This News By Pressing Whatsapp Button