ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਕਰਵਾਏ ਕਵਿਤਾ ਉਚਾਰਨ ਮੁਕਾਬਲੇ ’ਚੋਂ ਜ਼ਿਲ੍ਹਾ ਸੰਗਰੂਰ ਮੋਹਰੀ
ਸੰਗਰੂਰ, 8 ਜੁਲਾਈ:
ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਨ ਮਹੀਨੇ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਕਰਵਾਏ ਕਵਿਤਾ ਉਚਾਰਨ ਮੁਕਾਬਲਿਆਂ ਵਿਚੋਂ ਜ਼ਿਲ੍ਹਾ ਸੰਗਰੂਰ ਨੇ ਪੰਜਾਬ ਭਰ ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਨੇ ਦਿੱਤੀ।
ਜਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਏ ਮੁਕਾਬਲਿਆਂ ਵਿਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਮਈ ਮਹੀਨੇ ਦੌਰਾਨ ਵਿਦਿਆਰਥੀਆਂ ਦੇ ਲੇਖ ਲਿਖਣ ਦੇ ਹੋਏ ਮੁਕਾਬਲਿਆਂ ਵਿਚ ਵੀ ਜ਼ਿਲ੍ਹਾ ਸੰਗਰੂਰ ਮੋਹਰੀ ਰਿਹਾ ਸੀ। ਉਨ੍ਹਾਂ ਕਿਹਾ ਕਿ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਕੁਮਾਰ ਤੇ ਜਿਲ੍ਹਾ ਨੋਡਲ ਅਫਸਰ ਕਿਰਨ ਬਾਲਾ ਸਮੇਤ ਸਾਰੇ ਬਲਾਕਾਂ ਦੇ ਨੋਡਲ ਅਫਸਰਾਂ ਨੇ ਪੂਰੀ ਤਨਦੇਹੀ ਨਾਲ਼ ਕੰਮ ਕੀਤਾ।
ਮਲਕੀਤ ਸਿੰਘ ਨੇ ਕਿਹਾ ਕਿ ਬਲਾਕ ਨੋਡਲ ਅਫਸਰ ਲਵਲੀ ਜੌਹਰ ਦੀ ਅਗਵਾਈ ਹੇਠ ਬਲਾਕ ਚੀਮਾ ਨੇ ਪਹਿਲਾ ਸਥਾਨ ਨਵਜੋਤ ਕੌਰ ਦੀ ਅਗਵਾਈ ਹੇਠ ਬਲਾਕ ਧੂਰੀ ਨੇ ਦੂਜਾ, ਅਵਤਾਰ ਸਿੰਘ ਦੀ ਅਗਵਾਈ ਹੇਠ ਬਲਾਕ ਅਹਿਮਦਗੜ੍ਹ ਨੇ ਤੀਜਾ ਅਤੇ ਜਸਵੀਰ ਕੌਰ ਦੀ ਅਗਵਾਈ ਹੇਠ ਬਲਾਕ ਸੁਨਾਮ-2 ਨੇ ਚੌਥਾ ਸਥਾਨ ਹਾਸਲ ਕੀਤਾ । ਉਨ੍ਹਾਂ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੰੂ ਜ਼ਿਲ੍ਹੇ ਦੇ ਮੋਹਰੀ ਰਹਿਣ ਲਈ ਵਧਾਈ ਦਿੱਤੀ। ਉਨ੍ਹਾਂ ਮੁਕਾਬਲਿਆਂ ਨੂੰ ਬੱਚਿਆਂ ਦੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਅੱਗੇ ਹੋਣ ਵਾਲੇ ਹੋਰ ਮੁਕਾਬਲਿਆਂ ਲਈ ਵੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਹੈ ਤਾਂ ਜੋ ਜਿਲ੍ਹਾ ਸੰਗਰੂਰ ਆਪਣਾ ਸਥਾਨ ਬਰਕਰਾਰ ਰੱਖ ਸਕੇ।
Please Share This News By Pressing Whatsapp Button