ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੀ ਕੌਂਸਲਿੰਗ ਦੇ ਦੂਜੇ ਦੌਰ ’ਚ 25 ਪ੍ਰਾਰਥੀਆਂ ਨੇ ਹਿੱਸਾ ਲਿਆ: ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ
ਸੰਗਰੂਰ, 13 ਜੁਲਾਈ:
ਪੰਜਾਬ ਸਰਕਾਰ ਵੱਲੋਂ ਵਿਦੇਸ਼ ’ਚ ਪੜ੍ਹਾਈ ਜਾਂ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਵਿਸ਼ੇਸ਼ ਆਨਲਾਈਨ ਕੌਂਸਿਗ ਦੇ ਦੂਜੇ ਦੌਰ ਵਿੱਚ ਜ਼ਿਲ੍ਹੇ ਦੇ 25 ਪ੍ਰਾਰਥੀਆਂ ਨੇ ਹਿੱਸਾ ਲਿਆ, ਜਿੰਨ੍ਹਾਂ ਵਿੱਚ 21 ਵਿਦਿਆਰਥੀ ਵਿਦੇਸ਼ ਜਾ ਕੇ ਪੜ੍ਾਈ ਅਤੇ 4 ਪ੍ਰਾਰਥੀ ਵਿਦੇਸ਼ ’ਚ ਨੌਕਰੀ ਕਰਨਾ ਚਾਹੁੰਦੇ ਹਨ। ਇਹ ਜਾਣਕਾਰੀ ਜ਼ਿਲ੍ਹਾਂ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਸ਼੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੋਵਿਡ-19 ਨੂੰ ਧਿਆਨਵਿੱਚ ਰੱਖਦੇ ਹੋਏ ਆਨਲਾਈਨ ਕਾਊਂਸਲਿੰਗ ਦੌਰਾਨ ਨਾਮਵਾਰ ਮਾਹਿਰਾਂ ਦੇ ਚਾਰ ਪੈਨਲ ਬਣਾਏ ਗਏ ਅਤੇ ਇਹਨਾਂ ਮਾਹਿਰਾਂ ਵੱਲੋਂ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ, ਮੋਹਾਲੀ ਵਿਖੇ ਇੱਕ ਕਾਊਂਸਲਿੰਗ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਰਾਜ ਦੇ ਵਿਦੇਸ਼ ਜਾਣ ਦੇ ਚਾਹਵਾਨ ਪ੍ਰਾਰਥੀਆਂ ਨੂੰ ਮੁਫ਼ਤ ਕਾਊਂਸਲਿੰਗ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਕਾਉਂਸਲਰ ਮਿਸ ਸੁਮਿੰਦਰ ਕੌਰ ਨੇ ਕਿਹਾ ਕਿ ਜ਼ੋ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਹਨ, ਉਹਨਾਂ ਲਈ ਆਪਣੇ ਸੁਪਨੇ ਨੂੰ ਪੂਰਾ ਕਰਨ ਦਾ ਇਹ ਸੁਨਹਿਰੀ ਮੌਕਾ ਹੈ। ਇਸ ਕਾਊਂਸਲਿੰਗ ਸ਼ੈਸ਼ਨ ਤੋਂ ਬਾਅਦ ਪ੍ਰਾਰਥੀਆਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪ੍ਰਾਰਥੀਆਂ ਵੱਲੋਂ ਸਰਕਾਰ ਦੁਆਰਾ ਚਲਾਏ ਜਾ ਰਹੇ ਇਸ ਕਾਰਜ ਦੀ ਕਾਫੀ ਸ਼ਲਾਘਾ ਕੀਤੀ ਗਈ।
Please Share This News By Pressing Whatsapp Button