ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਲਗਾਏ ਪਲੇਸਮੈਂਟ ਕੈਂਪ ਵਿਚ ਪਿੰਡ ਹਰਚੰਦਪੁਰਾ ਦੇ ਅੰਮਿ੍ਰਤਪਾਲ ਨੂੰ ਮਿਲਿਆ ਰੋਜਗਾਰ
ਸੰਗਰੂਰ, 14 ਜੁਲਾਈ:
ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਸੰਗਰੂਰ ਵੱਲੋਂ ਜ਼ਿਲ੍ਹੇ ਦੇ ਬੇਰੋਜਗਾਰ ਪੜੇ ਲਿਖੇ ਨੌਜਵਾਨਾਂ ਨੂੰ ਪ੍ਰਾਈਵੇਟ ਅਦਾਰਿਆਂ ਵਿੱਚ ਉਹਨਾਂ ਦੀ ਯੋਗਤਾ ਅਨੁਸਾਰ ਰੋਜਗਾਰ ਦਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਕੀਤਾ।
ਰਵਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਹੀ ਪਿੰਡ ਹਰਚੰਦਪੁਰਾ, ਤਹਿਸੀਲ ਧੂਰੀ ਦੇ ਅੰਮਿ੍ਰਤਪਾਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਲਗਾਏ ਜਾ ਗਏ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਿਟਡ ਦੇ ਪਲੇਸਮੈਂਟ ਕੈਂਪ ਵਿੱਚ ਹਿੱਸਾ ਲਿਆ ਸੀ ਤੇ ਉਸ ਦੀ ਬਤੌਰ ਵੈਲਨੈਸ ਅਡਵਾਈਜ਼ਰ ਚੋਣ ਹੋਈ।
ਅੰਮਿ੍ਰਤਪਾਲ ਸਿੰਘ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੂੰ ਪਲੇਸਮੈਂਟ ਕੈੇਂਪ ਬਾਰੇ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਐਸ.ਐਮ.ਐਸ. ਰਾਹੀਂ ਸੂਚਿਤ ਕੀਤਾ ਗਿਆ ਸੀ ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਤੋਂ ਬਾਅਦ ਉਸ ਦੀ ਇੰਟਰਵਿਊ ਹੋਈ ਤੇ ਪੁਖਰਾਜ ਹੈਲਥਕੇਅਰ ਪ੍ਰਾਈਵੇਟ ਲਿਮਿਟਡ ਵਿੱਚ ਬਤੌਰ ਵੈਲਨੇਸ ਅਡਵਾਈਜਰ ਚੋਣ ਹੋ ਗਈ।ਉਨ੍ਹਾਂ ਕਿਹਾ ਕਿ ਪਲੇਸਮੈਂਟ ਅਫਸਰ ਨੇ ਉਸ ਨੂੰ ਚੰਗੀ ਤਰਾਂ ਗਾਈਡ ਕੀਤਾ ਤੇ ਇੰਟਰਵਿਊ ਸਫਲਤਾ ਪੂਰਵਕ ਹੋ ਗਿਆ। ਅੰਮਿ੍ਰਤਪਾਲ ਸਿੰਘ ਨੇ ਕਿਹਾ ਕਿ ਉਹ ਖੁਸ਼ ਹੈ ਕਿ ਉਸ ਨੂੰ ਰੋਜਗਾਰ ਮਿਲਿਆ। ਉਸ ਨੇ ਨੌਕਰੀ ਲਈ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦਾ ਧੰਨਵਾਦ ਕੀਤਾ।
Please Share This News By Pressing Whatsapp Button