ਵਾਤਾਵਰਨ ਦੀ ਸ਼ੁੱਧਤਾ ਲਈ ਲਾਏ ਪੁਲਿਸ ਲਾਇਨ ਬੂਟੇ
ਸੰਗਰੂਰ, 16 ਜੁਲਾਈ:
ਵਾਤਾਵਰਨ ਦੀ ਸੰਭਾਲ ਕਰਨਾ ਸਾਡਾ ਸਭ ਦਾ ਫ਼ਰਜ਼ ਹੈ, ਇਸ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕੀਤੀ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਸਿਕੰਦ ਨੇ ਪੁਲਿਸ ਲਾਇਨ ਵਿਖੇ ਬੂਟੇ ਲਗਾਉਣ ਮੌਕੇ ਕੀਤਾ।
ਸ. ਸਿਕੰਦ ਨੇ ਕਿਹਾ ਕਿ ਰੁੱਖ ਜੀਵਨਦਾਤਾ ਹਨ ਅਤੇ ਇਹਨਾਂ ਕਾਰਨ ਹੀ ਮਨੁੱਖੀ ਜੀਵਨ ਸੰਭਵ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਆਕਸੀਜਨ ਦੀ ਵੱਡੀ ਲੋੜ ਮਹਿਸੂਸ ਹੋਈ, ਜਿਸ ਨੇ ਮਨੁੱਖ ਨੂੰ ਆਕਸੀਜਨ ਦੀ ਕੀਮਤ ਦਾ ਅੰਦਾਜ਼ਾ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਬਿਨਾਂ ਕਿਸੇ ਕੀਮਤ ਤੋਂ ਲਗਾਤਾਰ ਆਕਸੀਜਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਂਦੇ ਹਨ ਅਤੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਂਦੀ ਹੈ।
ਐਸ.ਪੀ. ਸਿਕੰਦ ਨੇ ਕਿਹਾ ਕਿ ਵਾਤਾਵਰਨ ਦੇ ਸੰਤੁਲਨ ਵਿੱਚ ਵੀ ਰੁੱਖਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਤਾਪਮਾਨ ਵਿੱਚ ਨਿਰੰਤਰ ਵਾਧਾ ਹੋਣਾ ਵੀ ਰੁੱਖਾਂ ਦੀ ਕਮੀ ਕਾਰਨ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਨੈਤਿਕ ਜ਼ਿਮੇਵਾਰੀ ਵੀ ਬਣਦੀ ਹੈ ਕਿ ਅਸੀਂ ਜਿਸ ਵਾਤਵਰਨ ਵਿੱਚ ਰਹਿ ਰਹੇ ਹਾਂ ਉਸ ਵਾਤਾਵਰਨ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਵੀ ਜ਼ਰੂਰ ਪਾਈਏ। ਇਸ ਮੌਕੇ ਸਾਂਝ ਕੇਂਦਰ ਦੇ ਮੈਂਬਰ ਵੀ ਹਾਜ਼ਰ ਸਨ।
Please Share This News By Pressing Whatsapp Button