ਅਧਿਆਪਕ ਮੋਰਚਾ ਅਤੇ ਮੁਲਾਜ਼ਮ ਫਰੰਟ ਵੱਲੋਂ ਸਾਂਝੇ ਤੌਰ ਤੇ ਕੱਲ੍ਹ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੇ ਆਰਜ਼ੀ ਘਰ ਅੱਗੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ*
ਸੰਗਰੂਰ 17 ਜੁਲਾਈ () ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਸਾਂਝੇ ਤੌਰ ਤੇ ਛੇਵੇਂ ਤਨਖਾਹ ਕਮਿਸ਼ਨ ਰਾਹੀਂ ਤਨਖਾਹ ਭੱਤਿਆਂ ‘ਚ ਵਾਧੇ ਕਰਨ ਦੀ ਥਾਂ ਮੁਲਾਜ਼ਮਾਂ ਤੇ ਵੱਡਾ ਆਰਥਿਕ ਹੱਲਾ ਵਿੱਢਣ, ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਸਮੁੱਚੇ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੇ ਖ਼ਿਲਾਫ਼ ਸਮੂਹਿਕ ਵਿਰੋਧ ਦਾ ਰੋਸ ਮੁਜ਼ਾਹਰਾ ਕਰਨ ਲਈ 18 ਜੁਲਾਈ ਨੂੰ 12 ਕੈਬਿਨਟ ਮੰਤਰੀਆਂ ਦੇ ਘਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਸੰਗਰੂਰ ਜ਼ਿਲ੍ਹੇ ਵਿੱਚ ਹੋਣ ਵਾਲੇ ਇਸ ਰੋਸ-ਪ੍ਰਦਰਸਨ ਦੀ ਤਿਆਰੀ ਸਬੰਧੀ ਅੱਜ ਸੰਗਰੂਰ ਵਿਖੇ ਸਾਂਝਾ ਅਧਿਆਪਕ ਮੋਰਚਾ ਅਤੇ ਪੰਜਾਬ ਯੂ-ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਹੋਈ। ਇਸ ਨੂੰ ਸੰਬੋਧਨ ਕਰਦਿਆਂ ਜਿਲਾ ਕਨਵੀਨਰ ਦੇਵੀ ਦਿਆਲ, ਸ੍ਰੀ ਨਿਵਾਸ, ਸੀਤਾ ਰਾਮ ਨੇ ਕਿਹਾ ਕਿ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹੇ ਦੇ ਅਧਿਆਪਕਾਂ ਅਤੇ ਮੁਲਾਜਮਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਆਰਜ਼ੀ ਘਰ ਸਥਾਨਕ ਰੈਸਟ ਹਾਊਸ ਸੰਗਰੂਰ ਅੱਗੇ 18 ਜੁਲਾਈ ਨੂੰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਸਮੁੱਚੇ ਅਧਿਆਪਕਾਂ, ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਫੌਰੀ ਤੌਰ ਤੇ ਹੱਲ ਨਾ ਹੋਇਆਂ ਤਾਂ ਪੰਜਾਬ ਦੇ ਸਮੁੱਚੇ ਅਧਿਆਪਕਾਂ, ਮੁਲਾਜ਼ਮ ਅਤੇ ਪੈਨਸ਼ਨਰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ 29 ਜੁਲਾਈ ਨੂੰ ਵਿਸ਼ਾਲ ‘ਹੱਲਾ ਬੋਲ’ ਰੈਲੀ ਕਰਨਗੇ। ਮੀਟਿੰਗ ਵਿੱਚ ਸੂਬਾ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਮਾਲਵਿੰਦਰ ਸਿੰਘ ਸੰਧੂ, ਸਰਬਜੀਤ ਸਿੰਘ ਵੜੈਚ, ਕੰਵਲਜੀਤ ਬਨਭੌਰਾ, ਬੱਗਾ ਸਿੰਘ, ਸੀਆ ਰਾਮ ਆਦਿ ਆਗੂ ਮੌਜੂਦ ਸਨ।
Please Share This News By Pressing Whatsapp Button