♦इस खबर को आगे शेयर जरूर करें ♦

ਜਿਲ੍ਹਾ ਮੈਜਿਸਟਰੇਟ ਨੇ ਫਾਰਮ ਤਸਦੀਕ ਕਰਵਾਉਣ ਲਈ ਲਾਈਆਂ ਵਾਧੂ ਡਿਊਟੀਆਂ

ਸੰਗਰੂਰ, 19 ਜੁਲਾਈ:
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਕਾਫੀ ਸਾਰੀਆਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ ਕਾਲਜਾਂ ਵਿਚ ਵੀ ਦਾਖਲਿਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਲਈ ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਵੱਖ ਵੱਖ ਤਰ੍ਹਾਂ ਦੇ ਸਰਟੀਫਿਕੇਟ ਬਣਾਉਣ ਲਈ ਫੀਲਡ ਸਟਾਫ ਪਾਸੋਂ ਰਿਪੋਰਟ ਕਾਰਨ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਇਸ ਕੰਮ ਦੇ ਜਲਦ ਨਿਪਟਾਰੇ ਦੇ ਮੱਦੇ ਨਜ਼ਰ ਕਿਸੇ ਵੀ ਫਾਰਮ ’ਤੇ ਤਸਦੀਕ ਕਰਵਾਈ ਜਾਣੀ ਜਰੂਰੀ ਹੈ ਤਾਂ ਸਰਟੀਫਿਕੇਟ ਬਣਾਉਣ ਲਈ ਸਬੰਧਤ ਹਲਕਾ ਪਟਵਾਰੀ ਤੋਂ ਇਲਾਵਾ ਨੰਬਰਦਾਰ, ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਊਂਸਪਲ ਕੌਂਸਲਰ, ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਚੇਅਰਮੈਨ ਬਲਾਕ ਸੰਮਤੀ ਤੋਂ ਇਲਾਵਾ ਕਿਸੇ ਵੀ ਕਾਲਜ/ਯੂਨੀਵਰਸਿਟੀ ਦੇ ਪਿ੍ਰੰਸੀਪਲ/ਪ੍ਰੋਫੈਸਰ, ਸਕੂਲ ਦੇ ਪਿ੍ਰੰਸੀਪਲ, ਹੈਡ ਮਾਸਟਰ, ਅਧਿਆਪਕ ਅਤੇ ਕੋਈ ਵੀ ਸਰਕਾਰੀ ਕਰਮਚਾਰੀ, ਜੋ ਕਿ ਦਰਖਾਸਤੀ ਨੂੰ ਜਾਤੀ ਤੌਰ ‘ਤੇ ਜਾਣਦੇ ਹੋਣ ਦੀ ਤਸਦੀਕ ਮੰਨਣਯੋਗ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਜਮੀਨ ਦੀ ਤਸਦੀਕ ਦੀ ਲੋੜ ਪੈਂਦੀ ਹੈ ਤਾਂ ਏ.ਐਸ.ਐਮ. ਫਰਦ ਕੇਂਦਰ ਤੋਂ ਰਿਪੋਰਟ ਲੈ ਲਈ ਜਾਵੇ।  ਉਨ੍ਹਾਂ ਦੱਸਿਆ ਕਿ ਇਹ ਹੁਕਮ ਮਿਤੀ 30 ਸਤੰਬਰ ਤੱਕ ਲਾਗੂ ਰਹਿਣਗੇ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129