ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 20 ਜੁਲਾਈ ਨੂੰ
ਸੰਗਰੂਰ, 19 ਜੁਲਾਈ
ਪੰਜਾਬ ਸਰਕਾਰ ਦੁਆਰਾ ਘਰ -ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਪੰਜਾਬ ਸਹਾਰਾ ਸਮਾਚਾਰ ਅਤੇ ਹੈਲਥ ਕੇਅਰ ਫਾਰ ਯੂ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 20 ਜੁਲਾਈ 2021 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਫੀਜੀਕਲ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਸ਼੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਲਗਾਏ ਜਾ ਰਹੇ ਫੀਜੀਕਲ ਪਲੇਸਮੈਂਟ ਕੈਂਪ ਕੈਂਪ ਵਿੱਚ ਪੰਜਾਬ ਸਹਾਰਾ ਸਮਾਚਾਰ ਵੱਲੋਂ ਰਿਪੋਰਟਰ, ਨਿਊਜ਼ ਐਂਕਰ, ਸੇਲਜ਼ ਅਫਸਰ ਦੀ ਭਰਤੀ ਕੀਤੀ ਜਾਣੀ ਹੈ, ਜਿਸ ਦੀ ਤਨਖਾਹ 8000 ਰੁਪਏ ਪ੍ਰਤੀ ਮਹੀਨਾ ਹੋਵੇਗੀ। ਇਸ ਤੋਂ ਇਲਾਵਾ ਇਸ ਪਲੇਸਮੈਂਟ ਕੈਂਪ ਵਿੱਚ ਹੈਲਥ ਕੇਅਰ ਫਾਰ ਯੂ ਕੰਪਨੀ ਵੱਲੋਂ ਐਡਮਿਨਿਸਟਰੇਸ਼ਨ ਅਤੇ ਸੇਲਜ਼ ਅਫਸਰ ਦੀ ਭਰਤੀ ਕੀਤੀ ਜਾਣੀ ਹੈ, ਜਿਸ ਦੀ ਤਨਖਾਹ 8000 ਤੋਂ 15000 ਰੁਪਏ ਪ੍ਰਤੀ ਮਹੀਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਕੰਪਨੀਆਂ ਦੀਆਂ ਅਸਾਮੀਆਂ ਲਈ 18 ਤੋਂ 45 ਸਾਲ ਤੱਕ ਦੇ ਗਰੈਜੂਏਟ ਪਾਸ ਪ੍ਰਾਰਥੀ ਕੈਂਪ ’ਚ ਹਿੱਸਾ ਲੈ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈ ਕੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਇਆ ਜਾਵੇ।
Please Share This News By Pressing Whatsapp Button