♦इस खबर को आगे शेयर जरूर करें ♦

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ

ਸੰਗਰੂਰ 22 ਜੁਲਾਈ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਆਨ ਲਾਈਨ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।  ਇਹ ਜਾਣਕਾਰੀ ਪਿ੍ਰੰਸੀਪਲ ਸ੍ਰੀ ਰਵਿੰਦਰ ਸ਼ਰਮਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਲੋਗਨ ਲਿਖਣ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੈਡਮ ਮਨਧੀਰ ਕੌਰ ਦੀ ਅਗਵਾਈ ਹੇਠ ਹੋਏ ਇਸ ਮੁਕਾਬਲੇ ਦੌਰਾਨ ਮਿਡਲ ਵਰਗ ਅਧੀਨ ਸਿਮਰਨਜੀਤ ਕੌਰ ਜਮਾਤ ਛੇਵੀਂ ਨੇ ਪਹਿਲਾ, ਲਵਪ੍ਰੀਤ ਸਿੰਘ ਜਮਾਤ ਅੱਠਵੀਂ ਨੇ ਦੂਜਾ ਅਤੇ ਪਰਦੀਪ ਕੌਰ ਜਮਾਤ ਛੇਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਉਨ੍ਹਾਂ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਆਨ ਲਾਈਨ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ  ਗੁਣਾਂ ਦਾ ਵਿਕਾਸ  ਕਰਨ ਦੇ ਨਾਲ ਨਾਲ ਉਨ੍ਹਾਂ ਨੂੰ  ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ। ਉਨ੍ਹਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129